17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਿਆ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦਾ ਕਤਲ ਮੰਦਭਾਗਾ- ਭਾਈ ਤਾਲਬਪੁਰਾ

ਗੱਗੋਮਾਹਲ, 16 ਅਕਤੂਬਰ (ਬਲਵਿੰਦਰ ਸਿੰਘ ਸੰਧੂ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋ-ਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਨੌਜਵਾਨ ਨਸ਼ਿਆਂ ਦੀ ਦਲ ਦਲ ਵਿਚ ਫਸ ਕੇ ਆਪਣਾ ਭਵਿੱਖ ਤਬਾਹ ਕਰ ਰਹੇ ਹਨ ਅਜਿਹੇ ਸਮੇਂ ਵਿਚ ਨਸ਼ਿਆਂ ਵਿਰੁੱਧ ਅਵਾਜ ਬੁਲੰਦ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਵਿਰੁੱਧ ਸ਼ੰਘਰਸ਼ ਕਰਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਤਾਂ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਦੀ ਮੁਹਿੰਮ ਨੂੰ ਵੱਡੀ ਸੱਟ ਵੱਜੇਗੀ।

Ad Position 21
No active advertisement
ਅਜੀਤ ਡੈਸਕ 17-10-2026
ਗੱਗੋਮਾਹਲ, 16 ਅਕਤੂਬਰ (ਬਲਵਿੰਦਰ ਸਿੰਘ ਸੰਧੂ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋ-ਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਨੌਜਵਾਨ ਨਸ਼ਿਆਂ ਦੀ ਦਲ ਦਲ ਵਿਚ ਫਸ ਕੇ ਆਪਣਾ ਭਵਿੱਖ ਤਬਾਹ ਕਰ ਰਹੇ ਹਨ ਅਜਿਹੇ ਸਮੇਂ ਵਿਚ ਨਸ਼ਿਆਂ ਵਿਰੁੱਧ ਅਵਾਜ ਬੁਲੰਦ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਵਿਰੁੱਧ ਸ਼ੰਘਰਸ਼ ਕਰਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਤਾਂ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਦੀ ਮੁਹਿੰਮ ਨੂੰ ਵੱਡੀ ਸੱਟ ਵੱਜੇਗੀ। ਭਾਈ ਤਾਲਬਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੰਧ ਜਾਂਚ ਕਰਵਾਈ ਜਾਵੇ ਅਤੇ ਘਟਨਾ ਦੇ ਸਾਰੇ ਤੱਥ ਜਨਤਕ ਕੀਤੇ ਜਾਣ। ਇਸ ਮੌਕੇ ਸਵਰਗਵਾਸੀ ਉੱਘੇ ਅਭਿਨੇਤਾ ਸ੍ਰੀ ਸੁਨੀਲ ਦੱਤ ਦੇ ਪਰਿਵਾਰ ਵਲੋਂ ਸ੍ਰੀਮਤੀ ਮਮਤਾ ਦੱਤ, ਮੈਡੀਕਲ ਪ੍ਰੈਕਟੀਸ਼ਨਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਦਰਸ਼ਨ ਸਿੰਘ ਗੁੱਜਰਪੁਰਾ, ਡਾ. ਸੁਖਪ੍ਰੀਤ ਸਿੰਘ ਭਲਾਪਿੰਡ ਤੇ ਜਗਜੀਤ ਸਿੰਘ ਸੁਲਤਾਨਮਾਹਲ ਆਦਿ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਮੌਕੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਦਾ ਹੋਵੇਗਾ ਉਦਘਾਟਨ : ਹਰਭਜਨ ਸਿੰਘ ਈ. ਟੀ. ਓ. ਅਗਲੀ ਖ਼ਬਰ ਪੁਲਿਸ ਤੇ ਬੀ. ਐੱਸ. ਐਫ. ਵਲੋਂ ਸਾਂਝੇ ਅਪ੍ਰੇਸ਼ਨ ਦੌਰਾਨ 2 ਕਿੱਲੋ ਹੈਰੋਇਨ ਤੇ 5 ਕਿੱਲੋ ਤੋਂ ਵਧੇਰੇ ਅਫ਼ੀਮ ਸਮੇਤ ਇਕ ਨਸ਼ਾ...
Ad Position 24