18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਾਕੋਵਾਲ ਆਮ ਆਦਮੀ ਕਲੀਨਿਕ ਮਾਮਲਾ : ਸਰਪੰਚ ਰਾਜਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਕਲੀਨਿਕ ਦੀ ਉਸਾਰੀ ਦੇ ਚੱਲ ਰਹੇ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਥਾਣਾ ਰਮਦਾਸ ਦੀ ਪੁਲਿਸ ਵਲੋਂ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਰਾਜਪਾਲ ਸਿੰਘ, ਸਾਬਕਾ ਸਰਪੰਚ ਤੇ ਪੰਚਾਇਤ ਮੈਂਬਰ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਤੋਂ ਬਾਅਦ ਸਰਪੰਚ ਰਾਜਪਾਲ ਸਿੰਘ ਮਾਕੋਵਾਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਰਾਜਪਾਲ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਆਮ ਆਦਮੀ ਕਲੀਨਿਕ ਦਾ ਕੰਮ ਚੱਲ ਰਿਹਾ ਸੀ।

Ad Position 21
No active advertisement
ਪ੍ਰੈਸ ਕਾਨਫਰੰਸ ਦੌਰਾਨ ਸਰਪੰਚ ਰਾਜਪਾਲ ਸਿੰਘ ਮਾਕੋਵਾਲ ਜਾਣਕਾਰੀ ਦਿੰਦੇ ਹੋਏ ਨਾਲ ਬੈਠੇ ਸਾਬਕਾ ਸਰਪੰਚ ਤੇਜਵੀਰ ਸਿੰਘ ਸੋਨੂੰ ਮਾਕੋਵਾਲ, ਪੰਚ ਗਗਨਦੀਪ ਸਿੰਘ ਤੇ ਹੋਰ ਮੁਹਤਬਾਰ । ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ ਐੱਸਐੱਚਓ ਇੰਸਪੈਕਟਰ ਹਿਮਾਂਸ਼ੂ ਭਗਤ ਜਾਣਕਾਰੀ ਦਿੰਦੇ ਹੋਏ। ਤਸਵੀਰ: ਢਿੱਲੋਂ 18-10-2026
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਕਲੀਨਿਕ ਦੀ ਉਸਾਰੀ ਦੇ ਚੱਲ ਰਹੇ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਥਾਣਾ ਰਮਦਾਸ ਦੀ ਪੁਲਿਸ ਵਲੋਂ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਰਾਜਪਾਲ ਸਿੰਘ, ਸਾਬਕਾ ਸਰਪੰਚ ਤੇ ਪੰਚਾਇਤ ਮੈਂਬਰ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਤੋਂ ਬਾਅਦ ਸਰਪੰਚ ਰਾਜਪਾਲ ਸਿੰਘ ਮਾਕੋਵਾਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਰਾਜਪਾਲ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਆਮ ਆਦਮੀ ਕਲੀਨਿਕ ਦਾ ਕੰਮ ਚੱਲ ਰਿਹਾ ਸੀ। ਸਰਪੰਚ ਰਾਜਪਾਲ ਸਿੰਘ ਨੇ ਦੱਸਿਆ ਕਿ ਕਲੀਨਿਕ ਵਿਚ ਕੁਝ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਸਨ ਅਤੇ ਉਨ੍ਹਾਂ ਨੇ ਵੀਡੀਓ ਰਾਹੀਂ ਮੌਕੇ ਦੀ ਅਸਲ ਸਥਿਤੀ ਦਿਖਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਥਿਤ ਦੋਸ਼ ਲਗਾਉਂਦਿਆਂ ਕਿਹਾ ਕਿ ਇਕ ਕਰਮਚਾਰੀ ਵਲੋਂ ਉਸ ਨਾਲ ਸਹੀ ਵਿਵਹਾਰ ਨਹੀਂ ਕੀਤਾ। ਇਸ ਮੌਕੇ ਸਰਪੰਚ ਰਾਜਪਾਲ ਸਿੰਘ ਮਾਕੋਵਾਲ ਅਤੇ ਸਾਬਕਾ ਸਰਪੰਚ ਤੇਜਬੀਰ ਸਿੰਘ ਮਾਕੋਵਾਲ ਨੇ ਕਿਹਾ ਕਿ ਸਾਡੇ ਹੀ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਸਿਆਸੀ ਰੰਜ਼ਿਸਬਾਜ਼ੀ ਤਹਿਤ ਸਾਡੇ ’ਤੇ ਝੂਠਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਸਾਡੇ ’ਤੇ ਦਰਜ਼ ਕੀਤਾ ਝੂਠਾ ਮੁਕੱਦਮਾ ਤੁਰੰਤ ਖ਼ਾਰਜ ਕੀਤਾ ਜਾਵੇ । ਇਸ ਮੌਕੇ ਹਰਪ੍ਰੀਤ ਸਿੰਘ, ਸੂਰਤੀ ਰਾਮ, ਪ੍ਰਭਦੀਪ ਸਿੰਘ, ਗੁਰਮੁਖ ਸਿੰਘ, ਪ੍ਰਿਥੀਪਾਲ ਸਿੰਘ ਸਾਬਕਾ ਪੰਚ, ਗੁਰਵੰਤ ਰਾਜ, ਗੁਰਪ੍ਰੀਤ ਸਿੰਘ ਸਾਬਕਾ ਪੰਚ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਵਿਪਨਦੀਪ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ ਸਾਬਕਾ ਪੰਚ, ਦੀਦਾਰ ਸਿੰਘ ਸਾਬਕਾ ਪੰਚ ਅਰਜਨ ਸਿੰਘ ਅਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ। ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਦੀ ਸ਼ਿਕਾਇਤ ’ਤੇ ਮੁਕੱਦਮਾ ਕੀਤਾ ਦਰਜ– ਐੱਸ. ਐੱਚ. ਓ. ਇਸ: ਹਿਮਾਂਸ਼ੂ ਭਗਤ ਇਸ ਸੰਬੰਧੀ ਜਦ ਥਾਣਾ ਰਮਦਾਸ ਦੇ ਐੱਸ.ਐੱਚ.ਓ ਇੰਸ: ਹਿਮਾਂਸ਼ੂ ਭਗਤ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ ਲਖਬੀਰ ਸਿੰਘ ਵਲੋਂ ਦਿੱਤੀ ਲਿਖਤੀ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਹੀ ਸਰਪੰਚ ਰਾਜਪਾਲ ਸਿੰਘ, ਤੇਜਬੀਰ ਸਿੰਘ ਅਤੇ ਗਗਨਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ ਅਤੇ ਕਿਸੇ ਨਾਲ ਵੀ ਕੋਈ ਧੱਕੇਸ਼ਾਹੀ ਨਹੀਂ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜੰਡਿਆਲਾ ਗੁਰੂ ਵਿਚ ਡੋਰ-ਟੂ-ਡੋਰ ਪ੍ਰਚਾਰ ਤੇਜ਼ ਅਗਲੀ ਖ਼ਬਰ ਦਸ ਪਰਚਿਆਂ ਚ ਸ਼ਾਮਿਲ ਮਨਦੀਪ ਸਿੰਘ ਉਰਫ ਮਨੀ ਵਾਸੀ ਪਿੰਡ ਤਰਸਿੱਕਾ ਦੇ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ
Ad Position 24