19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਆੜ੍ਹਤੀਆ ਐਸੋਸੀਏਸ਼ਨ ਦਾਣਾ ਮੰਡੀ ਅਟਾਰੀ ਦੇ ਪ੍ਰਧਾਨ ਗੁਰਸਾਹਿਬ ਸਿੰਘ ਅਤੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਅਟਾਰੀ, ਅੰਮ੍ਰਿਤਸਰ 18 ਅਕਤੂਬਰ (ਰਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੀ ਸਰਹੱਦੀ ਦਾਣਾ ਮੰਡੀ ਅਟਾਰੀ ਦੇ ਪ੍ਰਧਾਨ ਗੁਰਸਾਹਿਬ ਸਿੰਘ ਪੰਡੋਰੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਰਿਵਾਰ ਮੁਖੀ ਸਮਾਜ ਸੇਵੀ ਸਰਪੰਚ ਸ. ਦਲੀਪ ਸਿੰਘ ਗੁਰੂ ਚਰਨਾਂ ਵਿਚ ਜਾ ਬਿਰਾਜੇ ।

Ad Position 21
No active advertisement
ਅਜੀਤ ਡੈਸਕ 19-10-2026
ਅਟਾਰੀ, ਅੰਮ੍ਰਿਤਸਰ 18 ਅਕਤੂਬਰ (ਰਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੀ ਸਰਹੱਦੀ ਦਾਣਾ ਮੰਡੀ ਅਟਾਰੀ ਦੇ ਪ੍ਰਧਾਨ ਗੁਰਸਾਹਿਬ ਸਿੰਘ ਪੰਡੋਰੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਰਿਵਾਰ ਮੁਖੀ ਸਮਾਜ ਸੇਵੀ ਸਰਪੰਚ ਸ. ਦਲੀਪ ਸਿੰਘ ਗੁਰੂ ਚਰਨਾਂ ਵਿਚ ਜਾ ਬਿਰਾਜੇ । ਸਮਾਜ ਸੇਵੀ ਸਰਪੰਚ ਸ.ਦਲੀਪ ਸਿੰਘ ਪੰਡੋਰੀ ਦੇ ਅਕਾਲ ਚਲਾਣੇ ਨਾਲ ਪਿੰਡ, ਪਰਿਵਾਰ, ਸਾਕ ਸੰਬੰਧੀਆਂ ਅਤੇ ਸਮੁੱਚੇ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਗਮਗੀਨ ਮਾਹੌਲ ਵਿਚ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਕਰ ਦਿੱਤਾ ਗਿਆ। ਪ੍ਰਧਾਨ ਗੁਰਸਾਹਿਬ ਸਿੰਘ ਆੜਤੀ ਅਤੇ ਪਰਿਵਾਰ ਨਾਲ ਰਾਜਨੀਤਿਕ, ਧਾਰਮਿਕ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਵ: ਦਲੀਪ ਸਿੰਘ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥਿਆਂ ਵਲੋਂ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਐੱਮ.ਪੀ ਗੁਰਜੀਤ ਸਿੰਘ ਔਜਲਾ, ਸੁਖ ਸਰਕਾਰੀਆ, ਐੱਮ.ਐੱਲ.ਏ., ਸੁੱਖ ਸਿੰਘ ਔਜਲਾ ਅਤੇ ਸਾਬਕਾ ਮੇਅਰ ਰਮਨ ਬਖਸ਼ੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸਰਪੰਚ ਸ. ਦਲੀਪ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਉਨ੍ਹਾਂ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਗੁਰਭੇਜ ਸਿੰਘ ਸਰਪੰਚ ਬੱਚੀਵਿੰਡ, ਚਰਨ ਸਿੰਘ ਕਮਾਸਕਾ, ਗੁਰਭੇਜ ਸਿੰਘ ਵਣੀਏਕੇ, ਬਲਦੇਵ ਸਿੰਘ ਸਰਪੰਚ ਧਾਰੀਵਾਲ, ਬਿੱਕਰਜੀਤ ਸਿੰਘ ਚੱਕ ਅੱਲਾਬਖ਼ਸ਼, ਗੁਰਸੇਵਕ ਸਿੰਘ ਰਾਏਂ, ਰੇਸ਼ਮ ਸਿੰਘ ਸਰਪੰਚ ਬੱਚੀਵਿੰਡ, ਬਲਜਿੰਦਰ ਸਿੰਘ ਬਿੱਲਾ ਜੋਧਪੁਰੀਆ, ਚਰਨ ਸਿੰਘ ਕਮਾਸਕੇ ਅਤੇ ਸਰਪੰਚ ਬਲਦੇਵ ਸਿੰਘ ਕੱਕੜ ਮੰਝ ਸਮੇਤ ਇਲਾਕੇ ਦੀਆਂ ਹੋਰ ਨਾਮਵਰ ਸ਼ਖ਼ਸੀਅਤਾਂ ਨੇ ਪਹੁੰਚ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਵਾਈ ਅਤੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਜੋਧ ਸਿੰਘ ਸਮਰਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਅਜਨਾਲਾ ’ਚ ਮੋਮਬੱਤੀ...
Ad Position 24