19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਜੀਲੈਂਸ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਜੋਧੇ ’ਚ ਦਸਤਕ

ਬਾਬਾ ਬਕਾਲਾ ਸਾਹਿਬ, 18 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਜੀਲੈਂਸ ਵਿਭਾਗ ਨੇ ਸਰਕਾਰੀ ਬਿੱਲਾਂ ਨੂੰ ਲੈ ਕੇ ਹੋਏ ਫਰਜ਼ੀਵਾੜੇ ਦੇ ਮਾਮਲੇ ਦੀ ਸ਼ਿਕਾਇਤ ’ਤੇ ਵਿਭਾਗੀ ਅਮਲ ਸ਼ੁਰੂ ਕਰ ਦਿੱਤਾ ਹੈ । ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਗ੍ਰਾਮ ਸਭਾ ਦੇ ਮੈਂਬਰ ਅਤੇ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਮੁਖੀ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਸਾਨੂੰ ਖਦਸ਼ਾ ਹੈ ਕਿ ਫਰਜ਼ੀ ਪ੍ਰੋਜੈਕਟ ਦਸਤਾਵੇਜ਼ਾਂ ’ਚ ਦਰਸਾ ਕੇ ਵਿਭਾਗ ਦੇ ਕੁਝ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਸਰਕਾਰੀ ਰਾਸ਼ੀ ਨਿੱਜੀ ਹਿੱਤਾਂ ਖਾਤਰ ਵਰਤੀ ਹੈ ।

Ad Position 21
No active advertisement
ਸਤਨਾਮ ਸਿੰਘ ਗਿੱਲ ਮੁਖੀ ਘੱਟ ਗਿਣਤੀ ਲੋਕ ਭਲਾਈ ਸੰਸਥਾ ਜਾਣਕਾਰੀ ਦਿੰਦੇ ਹੋਏ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 19-10-2026
ਬਾਬਾ ਬਕਾਲਾ ਸਾਹਿਬ, 18 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਜੀਲੈਂਸ ਵਿਭਾਗ ਨੇ ਸਰਕਾਰੀ ਬਿੱਲਾਂ ਨੂੰ ਲੈ ਕੇ ਹੋਏ ਫਰਜ਼ੀਵਾੜੇ ਦੇ ਮਾਮਲੇ ਦੀ ਸ਼ਿਕਾਇਤ ’ਤੇ ਵਿਭਾਗੀ ਅਮਲ ਸ਼ੁਰੂ ਕਰ ਦਿੱਤਾ ਹੈ । ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਗ੍ਰਾਮ ਸਭਾ ਦੇ ਮੈਂਬਰ ਅਤੇ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਮੁਖੀ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਸਾਨੂੰ ਖਦਸ਼ਾ ਹੈ ਕਿ ਫਰਜ਼ੀ ਪ੍ਰੋਜੈਕਟ ਦਸਤਾਵੇਜ਼ਾਂ ’ਚ ਦਰਸਾ ਕੇ ਵਿਭਾਗ ਦੇ ਕੁਝ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਸਰਕਾਰੀ ਰਾਸ਼ੀ ਨਿੱਜੀ ਹਿੱਤਾਂ ਖਾਤਰ ਵਰਤੀ ਹੈ । ਉਨ੍ਹਾ ਨੇ ਕਿਹਾ ਕਿ ਗ੍ਰਾਮ ਪੰਚਾਇਤ ਪਿੰਡ ਜੋਧੇ ਦੇ ਸਰਪੰਚ ਦਲਜੀਤ ਸਿੰਘ ਸ਼ਾਹ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਲੈਟਰ ਹੈੱਡ ’ਤੇ ਇਕ ਸ਼ਿਕਾਇਤ ਡਾਇਰੈਕਟਰ ਵਿਜੀਲੈਂਸ ਪੰਜਾਬ ਐੱਸ. ਏ. ਐੱਸ. ਨਗਰ ਨੂੰ ਡਾਕ ਰਾਹੀਂ ਅਤੇ ਮੇਲ ਰਾਹੀਂ ਭੇਜੀ ਸੀ । ਜਿਸ ’ਤੇ ਫੌਰੀ ਗੌਰ ਕਰਦਿਆਂ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਸਰਕਾਰੀ ਰਾਸ਼ੀ ਦੀ ਹੋਈ ਦੁਰਵਰਤੋਂ ਦਾ ਪਤਾ ਲਗਾਉਣ ਲਈ ਹੇਠਲੇ ਪੱਧਰ ’ਤੇ ਪੱਤਰ ਜਾਰੀ ਕਰ ਦਿੱਤਾ ਹੈ । ਜਾਰੀ ਪੱਤਰ ਦੇ ਹਵਾਲੇ ਨਾਲ ਸ਼ਿਕਾਇਤ ਕਰਤਾ ਧਿਰ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਚੌਕਸੀ ਵਿਭਾਗ ਪੰਜਾਬ ਸਰਕਾਰ ਦੇ ਦਫਤ ਰ ਤੋਂ ਮਿਤੀ 15-10-2026 ਨੂੰ ਜਾਰੀ ਪੱਤਰ (ਨੰਬਰ ਪਿੱ:ਅ:ਨੰ:ਵੀ.ਡੀ-ਵੀ/3051/ (ਸ਼ਿਕਾਇਤ) 18/26/2-ਵੀਬੀ/1/153266/26/(1) ਜੋ ਕਿ ਪ੍ਰਮੱਖ ਸਕੱਤਰ ਪੰਜਾਬ ਸਰਕਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਲਿਖਿਆ ਹੈ, ਵਿਚ ਹਿਦਾਇਤ ਕੀਤੀ ਗਈ ਹੈ ਕਿ ਸਤਨਾਮ ਸਿੰਘ ਗਿੱਲ ਦੁਆਰਾ ਮਿਤੀ 27/05/2026 ਨੂੰ ਭੇਜੇ ਪੱਤਰ ’ਤੇ ਨਿਯਮਾਂ ਅਨੁਸਾਰ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਦੱਸਿਆ ਹੈ ਕਿ ਪਿੰਡ ਜੋਧੇ ’ਚ ਸਥਿਤ ਜਲ ਘਰ ਵਿਖੇ ਕਾਗਜ਼ੀ ਪ੍ਰੋਜੈਕਟ ‘ਚ ਪਾਸ ਕੀਤੇ ਬਿੱਲਾਂ ਅਧਾਰਿਤ 6 ਲੱਖ ਰੁਪਏ ਦੇ ਕਰੀਬ ਰਾਸ਼ੀ ਦੀ ਦੁਰਵਰਤੋਂ ਹੋਣ ਦਾ ਖਦਸ਼ੇ ਨੂੰ ਦੂਰ ਕਰਨ ਲਈ ਵਿਜੀਲੈਂਸ ਪੰਜਾਬ ਨੇ ਪੈਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ-ਕਾਂਗਰਸੀ ਆਗੂ ਪੰਕਜ ਰਾਏ ਅਗਲੀ ਖ਼ਬਰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨੀ ਜ਼ਰੂਰੀ –ਪ੍ਰਦੀਪ ਸਿੰਘ ਭੁੱਲਰ
Ad Position 24