21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ ਮਜੀਠਾ ਵਿਖੇ 14ਵਾਂ ਮਹਾਂਮਾਈ ਜਾਗਰਣ ਕਰਵਾਇਆ

ਮਜੀਠਾ, 20 ਅਕਤੂਬਰ (ਜਗਤਾਰ ਸਿੰਘ ਸਹਿਮੀ)- ਮਜੀਠਾ ਦੇ ਸੋਹੀਆਂ ਕਲਾਂ ਰੋਡ ਸਥਿਤ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ ਵਿਖੇ 14ਵਾਂ ਮਹਾਂਮਾਈ ਜਾਗਰਣ ਕਰਵਾਇਆ ਗਿਆ। ਬੀਤੀ ਰਾਤ ਨੂੰ ਸ੍ਰੀ ਦੁਰਗਾ ਅਸ਼ਟਮੀ ਦੇ ਪਵਿੱਤਰ ਮੌਕੇ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 21-10-2026
ਮਜੀਠਾ, 20 ਅਕਤੂਬਰ (ਜਗਤਾਰ ਸਿੰਘ ਸਹਿਮੀ)- ਮਜੀਠਾ ਦੇ ਸੋਹੀਆਂ ਕਲਾਂ ਰੋਡ ਸਥਿਤ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ ਵਿਖੇ 14ਵਾਂ ਮਹਾਂਮਾਈ ਜਾਗਰਣ ਕਰਵਾਇਆ ਗਿਆ। ਬੀਤੀ ਰਾਤ ਨੂੰ ਸ੍ਰੀ ਦੁਰਗਾ ਅਸ਼ਟਮੀ ਦੇ ਪਵਿੱਤਰ ਮੌਕੇ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ । ਮਹੰਤ ਗੋਪਾਲ ਗੋਸਵਾਮੀ ਦੀ ਮੌਜੂਦਗੀ ਵਿੱਚ ਵਿਦਵਾਨ ਬ੍ਰਾਹਮਣਾਂ ਵਲੋਂ ਮਾਂ ਦੁਰਗਾ ਦੀ ਪੂਜਾ ਕੀਤੀ ਗਈ ਅਤੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਮਾਂ ਭਗਵਤੀ ਦੇ ਦਰਬਾਰ ਵਿਚ ਨਤਮਸਤਕ ਹੋਏ ਸ਼ਰਧਾਲੂਆਂ ਨੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰਾਤ 9 ਵਜੇ ਤੋਂ ਮਾਂ ਭਗਵਤੀ ਦੀਆਂ ਮਨਮੋਹਕ ਧਾਰਮਿਕ ਝਾਕੀਆਂ ਦਾ ਪ੍ਰਦਰਸ਼ਨ ਸ਼ੁਰੂ ਹੋਇਆ। ਅੰਮ੍ਰਿਤਸਰ ਤੋਂ ਪਹੁੰਚੇ ਪ੍ਰਸਿੱਧ ਗਾਇਕ ਕੁਲਵੀਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਤ ਭਰ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ।
Ad Position 22
No active advertisement
ਪਿਛਲੀ ਖ਼ਬਰ 27 ਵੇਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲੇ ’ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 12 ਇਨਾਮ ਅਗਲੀ ਖ਼ਬਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ 17 ਸਾਲਾ ਲੜਕੀ ਭੇਦਭਰੀ ਹਾਲਤ ਵਿਚ ਲਾਪਤਾ
Ad Position 24