22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਵਲੋਂ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ’ਤੇ ਸੰਗਤਾਂ ਨੂੰ ਵਧਾਈਆਂ– ਦਲਵਿੰਦਰ ਰੰਧਾਵਾ, ਮਨਜਿੰਦਰ ਆਸਟ੍ਰੇਲੀਆ

ਜੇਠੂਵਾਲ, 21 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, )—ਵਿਦੇਸ਼ਾਂ ’ਚ ਵੱਸਦੇ ਪੰਜਾਬੀ ਐਨ. ਆਰ.

Ad Position 21
No active advertisement
ਅਜੀਤ ਡੈਸਕ 22-10-2026
ਜੇਠੂਵਾਲ, 21 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, )—ਵਿਦੇਸ਼ਾਂ ’ਚ ਵੱਸਦੇ ਪੰਜਾਬੀ ਐਨ. ਆਰ. ਆਈ. ਭਰਾਵਾਂ ਵਲੋਂ ਪੁੱਤਰਾਂ ਦੇ ਦਾਨੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ’ਤੇ ਸਮੂਹ ਸੰਗਤਾਂ ਨੂੰ ਲੱਖ—ਲੱਖ ਵਧਾਈਆਂ ਦਿੰਦਿਆਂ ਬਾਬਾ ਬੁੱਢਾ ਜੀ ਜਿਨ੍ਹਾਂ ਦਾ ਨਾਮ ਸਿੱਖ ਇਤਿਹਾਸ ਦੇ ਸੁਨਿਹਰੀ ਪੰਨਿ੍ਆਂ ’ਚ ਲਿਖਿਆ ਗਿਆ ਹੈ, ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਤੇ ਪੰਜ ਪਾਤਸ਼ਾਹੀਆਂ ਨੂੰ ਤਿਲਕ ਲਗਾਉਣ ਦਾ ਰੁਤਬਾ ਹਾਸਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਲਵਿੰਦਰ ਸਿੰਘ ਰੰਧਾਵਾ ਅਤੇ ਮਨਜਿੰਦਰ ਸਿੰਘ ਆਸਟਰੇਲੀਆ ਨੇ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਦੋ ਦਿਨ ਚੱਲਣ ਵਾਲੇ ਧਾਰਮਿਕ ਸਮਾਗਮ ਵਿੱਚ ਪੁੱਜ ਕੇ ਗੁਰੂ ਘਰ ਦੀਆਂ ਸੰਗਤਾਂ ਬਾਬਾ ਬੁੱਢਾ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਯੂਥ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਰਵਾਏ ਜਾ ਰਹੇ 24 ਅਕਤੂਬਰ ਨੂੰ 13ਵੇਂ ਕਬੱਡੀ ਕੱਪ ਲਈ ਕਲੱਬ ਨੂੰ ਵੀ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਗੁਰਸੇਵਕ ਸਿੰਘ ਰੰਧਾਵਾ ਕੈਨੇਡਾ, ਜੁਗਰਾਜ ਸਿੰਘ ਯੂਐਸਏ, ਦੀਪ ਸਿੰਘ ਭੋਆ ਯੂ. ਐਸ. ਏ., ਸਰਬਜੀਤ ਸਿੰਘ ਯੂ. ਐਸ. ਏ., ਜਗਦੀਪ ਸਿੰਘ ਯੂ. ਐਸ. ਏ. ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ’ਚ ਬਿਜਲੀ ਮੁਲਾਜ਼ਮਾਂ ਵਲੋਂ 2 ਦਿਨ ਦੀ ਛੁੱਟੀ ’ਤੇ ਜਾਣ ਦਾ ਲਿਆ ਫ਼ੈਸਲਾ– ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਅਗਲੀ ਖ਼ਬਰ ਨਗਰ ਕੀਰਤਨ ਦਾ ਤਲਵੰਡੀ ਖੁੰਮਣ ਪੁੱਜਣ ’ਤੇ ਕੀਤਾ ਭਰਵਾਂ ਸਵਾਗਤ : ਸਰਪੰਚ ਸੰਧੂ
Ad Position 24