22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖ਼ਾਲਸਾ ਅਕੈਡਮੀ ਮਹਿਤਾ ਦੀ ਹਾਕੀ ਟੀਮ ਨੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਵਿਚ ਮਾਰੀ ਬਾਜ਼ੀ

ਚੌਂਕ ਮਹਿਤਾ, 21 ਅਕਤੂਬਰ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਸੀ. ਬੀ.

Ad Position 21
No active advertisement
ਅਜੀਤ ਡੈਸਕ 22-10-2026
ਚੌਂਕ ਮਹਿਤਾ, 21 ਅਕਤੂਬਰ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਜਿੱਤ ਦਰਜ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਹ ਹਾਕੀ ਮੁਕਾਬਲੇ ਐੱਸ.ਪੀ.ਐੱਸ. ਕਨਵੈਂਟ ਸਕੂਲ, ਕਰਨਾਲ ਵਿਖੇ 8 ਤੋਂ 14 ਅਕਤੂਬਰ ਤੱਕ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ ਦੀਆਂ ਕੁੱਲ 25 ਟੀਮਾਂ ਨੇ ਭਾਗ ਲਿਆ। ਖਾਲਸਾ ਅਕੈਡਮੀ, ਮਹਿਤਾ ਚੌਂਕ ਦੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਵਿਚ ਆਪਣੀ ਜਗ੍ਹਾ ਬਣਾਈ। 14 ਅਕਤੂਬਰ ਨੂੰ ਖੇਡੇ ਗਏ ਫਾਈਨਲ ਮੁਕਾਬਲੇ ਵਿਚ ਖਾਲਸਾ ਅਕੈਡਮੀ ਦੀ ਟੀਮ ਦਾ ਸਾਹਮਣਾ ਸੰਜੀਵਨੀ ਪਬਲਿਕ ਸਕੂਲ, ਕੋਲ੍ਹਾਪੁਰ ਦੀ ਟੀਮ ਨਾਲ ਹੋਇਆ। ਇਸ ਫਸਵੇਂ ਮੁਕਾਬਲੇ ਵਿਚ ਖਾਲਸਾ ਅਕੈਡਮੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਿਲ ਕੀਤੀ । ਸਕੂਲ ਦੇ ਪ੍ਰਿੰਸੀਪਲ ਸਾਹਿਬਾਨ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸਾਹਿਬਾਨ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਹਾਕੀ ਟੀਮ ਅਤੇ ਕੋਚਾਂ ’ ਤੇ ਬੇਹੱਦ ਮਾਣ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ-ਪ੍ਰਿੰ: ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਦੇ ਪ੍ਰਿੰ: ਗੁਰਦੀਪ ਸਿੰਘ ਰੰਧਾਵਾ, ਪ੍ਰਿੰ: ਹਰਸ਼ਦੀਪ ਸਿੰਘ ਰੰਧਾਵਾ, ਹਾਕੀ ਕੋਚ ਬਲਜਿੰਦਰ ਸਿੰਘ, ਮਨਮੀਤ ਸਿੰਘ ਅਤੇ ਸਮੂਹ ਸਟਾਫ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਆਜ਼ਾਦ ਸਮਾਜ ਪਾਰਟੀ ( ਕਾਂਸ਼ੀ ਰਾਮ ) ਦੇ ਸੂਬਾ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਰਹੱਦੀ ਪਿੰਡ ਵੇਹਰਾ ਦੇ ਕਿਸਾਨ ਦੀ ਝੋਨੇ ਦੀ ਫ਼ਸਲ ਚੋਰੀ ਵੱਢਣ ਦੇ ਲੱਗੇ ਦੋਸ਼
Ad Position 24