23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ ਵਿਖੇ ਇਨਾਮ ਵੰਡ ਸਮਾਗਮ

ਜੰਡਿਆਲਾ ਗੁਰੂ, 22 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਜਗਤ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ, ਜੰਡਿਆਲਾ ਗੁਰੂ ਵਿਖੇ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਨਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸਿਖਲਾਈ ਕੇਂਦਰਾਂ ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਪ-ਤਪ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 23-10-2026
ਜੰਡਿਆਲਾ ਗੁਰੂ, 22 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਜਗਤ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ, ਜੰਡਿਆਲਾ ਗੁਰੂ ਵਿਖੇ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਨਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸਿਖਲਾਈ ਕੇਂਦਰਾਂ ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਪ-ਤਪ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈ ਨਰਿੰਦਰ ਸਿੰਘ ਨੇ ਜਾਣਕਾਰੀ ਕਰਦਿਆਂ ਦੱਸਿਆ ਕਿ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਕੋਰਸ ਚਲਾਏ ਜਾ ਰਹੇ ਹਨ ਜਿਨ੍ਹਾਂ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਇੰਗਲਿਸ਼ ਸਪੀਕਿੰਗ ਸੈਂਟਰ , ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਸਿਲਾਈ-ਕਢਾਈ ਸਿਖਲਾਈ ਸੈਂਟਰ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਨਿਸ਼ਕਾਮ ਕੰਪਿਊਟਰ ਟ੍ਰੇਨਿੰਗ ਸੈਂਟਰ ਸ਼ਾਮਿਲ ਹਨ। ਸਮਾਗਮ ਦੌਰਾਨ ਇਨ੍ਹਾਂ ਕੇਂਦਰਾਂ ਦੇ ਸਿਖਲਾਈ ਕੋਰਸ ਪੂਰੇ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਤੋਂ ਇਲਾਵਾ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਟਰੱਸਟ ਵਲੋਂ ਲੋੜਵੰਦ ਬੱਚੀਆਂ ਨੂੰ ਸਿਲਾਈ ਮਸ਼ੀਨਾਂ ਵੀ ਮੁਫ਼ਤ ਦਿੱਤੀਆਂ ਗਈਆਂ । ਇਸ ਮੌਕੇ ਭਾਈ ਨਰਿੰਦਰ ਸਿੰਘ ਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸਾਰੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇਸ ਸਮਾਗਮ ਮੌਕੇ ਪ੍ਰਿੰ: ਕੁਲਵਿੰਦਰ ਕੌਰ, ਪਰਮਿੰਦਰ ਸਿੰਘ ਪ੍ਰਿੰਸ, ਗੁਰਪ੍ਰੀਤ ਕੌਰ, ਬਲਜੀਤ ਕੌਰ, ਅਰਸ਼ਪ੍ਰੀਤ ਕੌਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। 22 ਏਐਸਆਰ30
Ad Position 22
No active advertisement
ਪਿਛਲੀ ਖ਼ਬਰ ਗੁ: ਬਾਬਾ ਜੋਗਾ ਸਿੰਘ ਚਾਹਲ ਜਮਾਲਪੁਰ ਵਿਖੇ ਅੱਖਾਂ ਦਾ ਮੁਫਤ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਵਡਾਲਾ ਜੌਹਲ ਵਿਖੇ ਲਗਾਇਆ ਵਿਸ਼ਾਲ ਅੱਖਾਂ ਦਾ ਜਾਂਚ ਕੈਂਪ
Ad Position 24