23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਲੋਕ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ : ਭਗਵੰਤਪਾਲ ਸੱਚਰ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ ਅਤੇ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਨੂੰ ਹੀ ਟਿਕਟਾਂ ਦੇ ਕੇ ਚੋਣ ਮੈਦਾਨ ’ਚ ਉਤਾਰ ਕੇ ਇਹ ਚੋਣਾਂ ਲੜੇਗੀ ਅਤੇ ਜਿੱਤੇਗੀ ਅਤੇ ਹੁਣ ਸੂਬੇ ਦੇ ਲੋਕ ਅਗਲੀ ਸਰਕਾਰ ਕਾਂਗਰਸ ਦੀ ਬਣਾਉਣ ਲਈ ਬੇਸਬਰੀ ਨਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ਼ ਭਗਵੰਤਪਾਲ ਸਿੰਘ ਸੱਚਰ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਭਗਵੰਤਪਾਲ ਸਿੰਘ ਸੱਚਰ। 23-10-2026
ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ ਅਤੇ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਨੂੰ ਹੀ ਟਿਕਟਾਂ ਦੇ ਕੇ ਚੋਣ ਮੈਦਾਨ ’ਚ ਉਤਾਰ ਕੇ ਇਹ ਚੋਣਾਂ ਲੜੇਗੀ ਅਤੇ ਜਿੱਤੇਗੀ ਅਤੇ ਹੁਣ ਸੂਬੇ ਦੇ ਲੋਕ ਅਗਲੀ ਸਰਕਾਰ ਕਾਂਗਰਸ ਦੀ ਬਣਾਉਣ ਲਈ ਬੇਸਬਰੀ ਨਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ਼ ਭਗਵੰਤਪਾਲ ਸਿੰਘ ਸੱਚਰ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆ ਪਿੰਡ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦੇਣ ਅਤੇ ਕਮਰਕੱਸੇ ਕਸ ਲੈਣ ਅਤੇ ਹਲਕੇ ’ਚ ਪਿੰਡ ਪੱਧਰ ਤੇ ਕਾਂਗਰਸ ਨੂੰ ਬੂਥ ਪੱਧਰ ’ਤੇ ਮਜਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਣੂੰ ਕਰਾਉਣ। ਇਸ ਮੌਕੇ ਸੁਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਕੱਥੂਨੰਗਲ, ਸੰਤੋਖ ਸਿੰਘ ਭੋਆ, ਡਾ. ਕੁਲਵਿੰਦਰ ਸਿੰਘ ਭੋਆ ਆਦਿ ਕਾਂਗਰਸੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ਦੇ ਪਿੰਡ ਬੱਗਾ ਕਲਾਂ ਦੀ ਮਹਿਲਾ ਸਰਪੰਚ ਦੇ ਪਤੀ ਤੇ ਨਾਮਵਰ ਸਿਆਸਤਦਾਨ ਤੇਜਬੀਰ ਸਿੰਘ ਭੋਲਾ ਮਾਨ ਨੇ ਆਪ ਪਾਰਟੀ... ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੇ ਸਮਾਗਮ ਵਿਚ ਸੰਗਤਾਂ ਹੁੰਮ ਹੁੰਮਾ ਕੇ ਪੁੱਜਣ : ਨੀਟਾ, ਮੰਨਾ
Ad Position 24