ਖਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ
ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਪੰਜ ਪਿਆਰਿਆਂ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ
ਚਵਿੰਡਾ ਦੇਵੀ, 22 ਅਕਤੂਬਰ (ਸਤਪਾਲ ਸਿੰਘ ਢੱਡੇ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪਹੁੰਚਣ ’ਤੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ।
ਚਵਿੰਡਾ ਦੇਵੀ, 22 ਅਕਤੂਬਰ (ਸਤਪਾਲ ਸਿੰਘ ਢੱਡੇ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪਹੁੰਚਣ ’ਤੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬਾਨ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਾਲਕੀ ਸਾਹਿਬ ਅੱਗੇ ਨਤਮਸਤਕ ਹੋ ਕੇ ਸਮੂਹ ਕਾਲਜ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਪਰੰਤ ਕਾਲਜ ਦੇ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਵਲੋਂ ਪੰਜ ਪਿਆਰਿਆਂ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਨੂੰ ਪ੍ਰਸ਼ਾਦ ਵੰਡ ਕੇ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਕਿਹਾ ਕਿ ਖਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਹਮੇਸ਼ਾ ਇਹ ਉਪਰਾਲਾ ਕੀਤਾ ਜਾਂਦਾ ਹੈ ਕਿ ਵਿਦਿਆਰਥੀਆਂ ਨੂੰ ਪੰਜਾਬ ਦੇ ਧਰਮ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਵਲੋਂ ਸਾਨੂੰ ਸ਼ਰਧਾ, ਸਤਿਕਾਰ, ਨਿਮਰਤਾ ਅਤੇ ਸੇਵਾ ਦਾ ਜੋ ਮਾਰਗ ਦਿਖਾਇਆ ਗਿਆ ਹੈ, ਉਹ ਸਾਡੇ ਜੀਵਨ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਨਗਰ ਕੀਰਤਨ ਦੇ ਸਵਾਗਤ ਲਈ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।