23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਰਾਮ ਤੀਰਥ, 22 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਦੇ ਸਬੰਧ ਵਿਚ ਭਗਵਾਨ ਵਾਲਮੀਕਿ ਤੀਰਥ ਆਸ਼ਰਮ ਤੋਂ ਗੱਦੀਨਸ਼ੀਨ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਰਵਾਨਾ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਲਵੰਤ ਨਾਥ ਨੇ ਦੱਸਿਆ ਕਿ ਸ਼ੋਭਾ ਯਾਤਰਾ ਰਾਮ ਤੀਰਥ ਤੋਂ ਆਰੰਭ ਹੋ ਕੇ ਬਾਉਲੀ, ਗੌਸਾਬਾਦ, ਮਾਹਲ, ਪੁਤਲੀਘਰ ਅਤੇ ਰੇਲਵੇ ਸਟੇਸ਼ਨ ਤੋਂ ਹੁੰਦੀ ਹੋਈ ਹਾਲ ਗੇਟ ਵਿਖੇ ਪਹੁੰਚੀ।

Ad Position 21
No active advertisement
ਅਜੀਤ ਡੈਸਕ 23-10-2026
ਰਾਮ ਤੀਰਥ, 22 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਦੇ ਸਬੰਧ ਵਿਚ ਭਗਵਾਨ ਵਾਲਮੀਕਿ ਤੀਰਥ ਆਸ਼ਰਮ ਤੋਂ ਗੱਦੀਨਸ਼ੀਨ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਰਵਾਨਾ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਲਵੰਤ ਨਾਥ ਨੇ ਦੱਸਿਆ ਕਿ ਸ਼ੋਭਾ ਯਾਤਰਾ ਰਾਮ ਤੀਰਥ ਤੋਂ ਆਰੰਭ ਹੋ ਕੇ ਬਾਉਲੀ, ਗੌਸਾਬਾਦ, ਮਾਹਲ, ਪੁਤਲੀਘਰ ਅਤੇ ਰੇਲਵੇ ਸਟੇਸ਼ਨ ਤੋਂ ਹੁੰਦੀ ਹੋਈ ਹਾਲ ਗੇਟ ਵਿਖੇ ਪਹੁੰਚੀ। ਇਥੇ ਸੰਗਤਾਂ ਵਲੋਂ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕਰਦੀਆਂ ਹੋਈਆਂ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਈਆਂ। ਇਸ ਮੌਕੇ ਪੂਰਾ ਮਾਹੌਲ ਭਗਤੀਮਈ ਰੰਗ ਵਿਚ ਰੰਗਿਆ ਨਜ਼ਰ ਆਇਆ।ਇਸ ਮੌਕੇ ਬਾਬਾ ਵਰਿਆਮ ਸਿੰਘ ਝੰਜੋਟੀ, ਬਾਬਾ ਰਾਕੇਸ਼ ਨਾਥ, ਬਾਬਾ ਭੰਡਾਰੀ ਨਾਥ, ਪੰਜਾਬੀ ਗਾਇਕ ਗੁਰਮੇਜ ਸਿੰਘ ਸਹੋਤਾ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਐੱਚ.ਓ. ਨਰਿੰਦਰ ਸਿੰਘ ਦੀ ਅਗਵਾਈ ਹੇਠ ਵਾਹਨਾਂ ਦੇ... ਅਗਲੀ ਖ਼ਬਰ ਸਰਹੱਦੀ ਪਿੰਡ ਵਿਚ ਦਰਜਨਾਂ ਪਰਿਵਾਰਾਂ ਨੇ ਅਕਾਲੀ ਵਾਰਿਸ ਪੰਜਾਬ ਦੇ ’ਚ ਕੀਤੀ ਸ਼ਮੂਲੀਅਤ
Ad Position 24