ਮਜ਼ਦੂਰਾਂ, ਕਿਸਾਨਾਂ ਤੇ ਨੌਜਵਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ – ਕਾਮਰੇਡ ਨਿਰਮਲ ਛੱਜਲਵੱਡੀ
ਜੰਡਿਆਲਾ ਗੁਰੂ, 22 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੀ. ਪੀ.
ਜੰਡਿਆਲਾ ਗੁਰੂ, 22 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਝੰਡੇ ਹੇਠ ‘ਵੋਟ ਚੋਰ ਗੱਦੀ ਛੋੜ’ ਅਭਿਆਨ ਨੂੰ ਜਾਰੀ ਰੱਖਦਿਆਂ ਪਿੰਡ ਧਾਰੜ ਦੇ ਅੱਡੇ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਕਾਮਰੇਡ ਨਿਰਮਲ ਛੱਜਲਵੱਡੀ ਨੇ ਕਿਹਾ ਕਿ ਮਜ਼ਦੂਰ, ਕਿਸਾਨ ਅਤੇ ਨੌਜਵਾਨ ਵਰਗ ਜਾਗਰੂਕ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਸੰਘਰਸ਼ ਤੇਜ਼ ਕਰੇਗਾ। ਉਨ੍ਹਾਂ ਕਿਹਾ ਕਿ ‘ਵੋਟ ਚੋਰ ਗੱਦੀ ਛੋੜ’ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹਰਪ੍ਰੀਤ ਸਿੰਘ ਧਾਰੜ, ਮਲਕੀਤ ਸਿੰਘ ਭੈਣੀ, ਲੱਖਾ ਸਿੰਘ, ਸਤਨਾਮ ਸਿੰਘ ਛੱਜਲਵੱਡੀ, ਕਰਮ ਸਿੰਘ ਧਾਰੜ, ਰਾਮ ਸਿੰਘ ਅਤੇ ਹਰਦਿਆਲ ਸਿੰਘ ਧਾਰੜ ਸਮੇਤ ਹੋਰ ਲੋਕ ਹਾਜ਼ਰ ਸਨ।