24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ ਗੁਰਪੁਰਬ ਸੰਬੰਧੀ ਸਮਾਗਮ ਅੰਮ੍ਰਿਤਸਰ ਹਵਾਈ ਅੱਡੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਦਿੱਤੇ ਗਏ ਸੱਦਾ ਪੱਤਰ

ਰਾਜਾਸਾਂਸੀ, 23 ਅਕਤੂਬਰ-(ਹਰਦੀਪ ਸਿੰਘ ਖੀਵਾ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ’ਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਏਅਰਪੋਰਟ ਅਥਾਰਟੀ, ਕਸਟਮ, ਇਮੀਗ੍ਰੇਸ਼ਨ ਤੇ ਸੁਰੱਖਿਆ ਫੋਰਸ ਸੀ. ਆਈ.

Ad Position 21
No active advertisement
ਅਜੀਤ ਡੈਸਕ 24-10-2026
ਰਾਜਾਸਾਂਸੀ, 23 ਅਕਤੂਬਰ-(ਹਰਦੀਪ ਸਿੰਘ ਖੀਵਾ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ’ਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਏਅਰਪੋਰਟ ਅਥਾਰਟੀ, ਕਸਟਮ, ਇਮੀਗ੍ਰੇਸ਼ਨ ਤੇ ਸੁਰੱਖਿਆ ਫੋਰਸ ਸੀ.ਆਈ.ਐੱਸ.ਐੱਫ. ਦੇ ਸਮੂਹ ਅਧਿਕਾਰੀਆਂ ਨੂੰ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸੱਦਾ ਪੱਤਰ ਦਿੱਤਾ ਗਿਆ। ਸੱਦਾ ਪੱਤਰ ਦੇਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਤੇ ਸੰਦੀਪ ਸਿੰਘ ਸਮੇਤ ਹੋਰ ਮੌਜੂਦ ਸਨ। ਇਸ ਮੌਕੇ ਰਾਜਿੰਦਰ ਸਿੰਘ ਰੂਬੀ ਅਟਾਰੀ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀਆਂ ਸੰਗਤਾਂ ਲਈ ਮਹੱਤਵਪੂਰਨ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਨੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਕ ਹਨ। ਉਨ੍ਹਾਂ ਸਮੂਹ ਏਅਰਪੋਰਟ ਅਥਾਰਟੀ, ਕਸਟਮ, ਇਮੀਗ੍ਰੇਸ਼ਨ ਤੇ ਸੀ. ਆਈ. ਐੱਸ . ਐੱਫ. ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਅਤੇ ਪ੍ਰਕਾਸ਼ ਗੁਰਪੁਰਬ ਮੌਕੇ ਸ਼ਾਮਿਲ ਹੋਣ ਲਈ ਆਖਿਆ। ਇਸ ਮੌਕੇ ਅੰਮ੍ਰਿਤਸਰ ਏਅਰਪੋਰਟ ਦੇ ਕਸਟਮ ਸੁਪਰਡੈਂਟ ਪੁਸ਼ਪਜੀਤ ਸਿੰਘ, ਹਵਾਈ ਅੱਡੇ ਦੇ ਡਾਇਰੈਕਟਰ ਕ੍ਰਿਸ਼ਨ ਮੋਹਨ ਨਿਹਰਾ, ਇਮੀਗ੍ਰੇਸ਼ਨ ਸੰਜੀਵ , ਕਸਟਮ ਪ੍ਰਸ਼ਾਂਤ ਕਾਮਲੇ, ਸੀਨੀਅਰ ਕਸਟਮ ਜੋਗੇਸ਼ ਪ੍ਰਕਾਸ਼ ਸਿੰਘ, ਕਸਟਮ ਦੇਵਰਾਜ ਅਤੇ ਹੋਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਨੇ ਵਿਧਾਨ ਸਭਾ ’ਚ ਚੁੱਕਿਆ ਕੈਰੋ ਮਾਰਕੀਟ ਪਾਰਕਿੰਗ ਸਟੈਂਡ ਪ੍ਰੋਜੈਕਟ ਦਾ ਮੁੱਦਾ ਅਗਲੀ ਖ਼ਬਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਏ
Ad Position 24