24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 23 ਅਕਤੂਬਰ (ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਜੀ ਵਿਖੇ ਮਨਾਇਆ ਗਿਆ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 24-10-2026
ਅੰਮ੍ਰਿਤਸਰ, 23 ਅਕਤੂਬਰ (ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਜੀ ਵਿਖੇ ਮਨਾਇਆ ਗਿਆ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ ਗਿਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬਾਬਾ ਬੁੱਢਾ ਜੀ ਦਾ ਜੀਵਨ ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ। ਬਾਬਾ ਬੁੱਢਾ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ ਦੇ ਭਾਵ ਨਾਲ ਜੋੜਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰੂ ਘਰ ਦੀ ਸੇਵਾ ਕਰੀਏ ਅਤੇ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਜਸਬੀਰ ਸਿੰਘ, ਯੁਵਰਾਜ ਸਿੰਘ, ਗੁਰਤਿੰਦਰਪਾਲ ਸਿੰਘ, ਗੁਰਵਿੰਦਰ ਸਿੰਘ ਭੋਮਾ, ਅਕਾਊਂਟੈਂਟ ਸਰਬਜੀਤ ਸਿੰਘ ਸਮੇਤ ਸੰਗਤਾਂ ਨੇ ਹਾਜ਼ਰੀ ਭਰੀ। 23 ਏਐਸਆਰ57
Ad Position 22
No active advertisement
ਪਿਛਲੀ ਖ਼ਬਰ ਤੰਬਾਕੂ ਦਾ ਸੇਵਨ ਮੂੰਹ ਅਤੇ ਗਲੇ ਦੇ ਕੈਂਸਰ ਦਾ ਬਣ ਰਿਹਾ ਮੁੱਖ ਕਾਰਨ : ਡਾ. ਰੰਧਾਵਾ ਅਗਲੀ ਖ਼ਬਰ ਅੱਜ ਲਗਣਗੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ. ਐਲ. ਓਜ਼. ਦੇ ਵਿਸ਼ੇਸ਼ ਕੈਂਪ
Ad Position 24