25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਚੋਗਾਵਾਂ ਵਿਖੇ ਵਿਸ਼ਾਲ ਪੰਥਕ ਇਕੱਤਰਤਾ

ਚੋਗਾਵਾਂ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਹਲਕਾ ਰਾਜਾਸਾਂਸੀ ਦੇ ਕਸਬਾ ਚੋਗਾਵਾਂ ਵਿਖੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਪੰਥਕ ਇਕੱਤਰਤਾ ਕਰਵਾਈ ਗਈ। ਇਸ ਭਰਵੇਂ ਪੰਥਕ ਇਕੱਠ ਦੌਰਾਨ ਕਸਬਾ ਚੋਗਾਵਾਂ ਵਿਖੇ ਜਥੇਬੰਦੀ ਦੇ ਨਵੇਂ ਮੁੱਖ ਦਫ਼ਤਰ ਦਾ ਰਸਮੀਂ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-10-2026
ਚੋਗਾਵਾਂ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਹਲਕਾ ਰਾਜਾਸਾਂਸੀ ਦੇ ਕਸਬਾ ਚੋਗਾਵਾਂ ਵਿਖੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਪੰਥਕ ਇਕੱਤਰਤਾ ਕਰਵਾਈ ਗਈ। ਇਸ ਭਰਵੇਂ ਪੰਥਕ ਇਕੱਠ ਦੌਰਾਨ ਕਸਬਾ ਚੋਗਾਵਾਂ ਵਿਖੇ ਜਥੇਬੰਦੀ ਦੇ ਨਵੇਂ ਮੁੱਖ ਦਫ਼ਤਰ ਦਾ ਰਸਮੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਬਾਪੂ ਤਰਸੇਮ ਸਿੰਘ, ਐਮਐਲਏ ਮਨਪ੍ਰੀਤ ਸਿੰਘ ਇਆਲੀ, ਜਸਕਰਨ ਸਿੰਘ ਰਿਆੜ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਝੰਡੇਰ, ਭਾਈ ਪਲਵਿੰਦਰ ਸਿੰਘ, ਭਾਈ ਹਰਪਾਲ ਸਿੰਘ, ਭਾਈ ਪ੍ਰਗਟ ਸਿੰਘ ਮਿਆਵਿੰਡ, ਹਲਕਾ ਅਜਨਾਲਾ ਤੋਂ ਦਲਜੀਤ ਸਿੰਘ ਕਲਸੀ ਦੀ ਪਤਨੀ ਨਰਿੰਦਰ ਕੌਰ ਕਲਸੀ, ਨਵਜੋਤ ਕੌਰ ਲੰਬੀ, ਜਗਜੋਤ ਸਿੰਘ ਖਾਲਸਾ, ਪਰਮਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਬਲਵਿੰਦਰ ਕੌਰ ਜ਼ਿਲ੍ਹਾ ਮੀਤ ਪ੍ਰਧਾਨ, ਨਵਦੀਪ ਕੌਰ, ਹਰਭਜਨ ਸਿੰਘ ਤੁੜ ਸਮੇਤ ਆਦਿ ਜਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਈ। ਦਫ਼ਤਰ ਦੇ ਉਦਘਾਟਨ ਤੋਂ ਬਾਅਦ ਹੁਸਨ ਰਿਜ਼ੋਰਟ ਵਿਖੇ ਇਕ ਅਹਿਮ ਪੰਥਕ ਕਾਨਫਰੰਸ ਹੋਈ। ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਪੰਥਕ ਕਾਨਫਰੰਸ ਦੌਰਾਨ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਅਤੇ ਹੋਰਨਾਂ ਮੁੱਖ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ, ਪੰਥਦਰਦੀ ਅਤੇ ਜਥੇਬੰਦੀ ਦੇ ਸਰਗਰਮ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ ਕਰਵਾਏ ਮਿਸ਼ਨ ਮੇਲੇ ਵਿਚ ਅਮਨਦੀਪ ਕੌਰ ਧਾਲੀਵਾਲ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਵੇਰਕਾ ਵੈਟਰਨਰੀ ਪੌਲੀਕਲੀਨਿਕ ’ਚ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ
Ad Position 24