25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਇਤਿਹਾਸਕ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਤਹਿਤ ਮਹਾਨ ਸਮਾਗਮ 133 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ

ਚੋਗਾਵਾਂ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਇੱਕ ਮਹਾਨ ਗੁਰਮਤਿ ਸਮਾਗਮ ਅਤੇ ਭਾਰੀ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਦੇ ਭਾਰੀ ਉਤਸ਼ਾਹ ਸਦਕਾ 133 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ (ਅੰਮ੍ਰਿਤ) ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਮਾਣ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਚੋਗਾਵਾਂ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਇੱਕ ਮਹਾਨ ਗੁਰਮਤਿ ਸਮਾਗਮ ਅਤੇ ਭਾਰੀ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਦੇ ਭਾਰੀ ਉਤਸ਼ਾਹ ਸਦਕਾ 133 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ (ਅੰਮ੍ਰਿਤ) ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਮਾਣ ਹਾਸਲ ਕੀਤਾ।ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤ ਛਕ ਕੇ ਗੁਰੂ-ਚਰਨਾਂ ਨਾਲ ਜੁੜਨ ਵਾਲੇ ਸਾਰੇ ਪ੍ਰਾਣੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ , ਧਰਮ ਪ੍ਰਚਾਰ ਕਮੇਟੀ ਦੇ ਭਗਵੰਤ ਸਿੰਘ ਧੰਗੇੜਾ, ਸਕੱਤਰ ਸੁਖਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਲਵਿੰਦਰ ਕੌਰ ਲੋਪੋਕੇ ਅਤੇ ਰਣਬੀਰ ਸਿੰਘ ਰਾਣਾ ਲੋਪੋਕੇ ਸਮੇਤ ਪ੍ਰਮੁੱਖ ਸਿੱਖ ਆਗੂਆਂ ਨੇ ਵੀ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਅੰਮ੍ਰਿਤਧਾਰੀ ਜੀਵਨ ਅਪਣਾਉਣ ਦੀ ਪ੍ਰੇਰਨਾ ਦਿੱਤੀ। ਧਾਰਮਿਕ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਵੱਲੋਂ ਵਾਰਾਂ ਅਤੇ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਬਾਬਾ ਕੁਲਬੀਰ ਸਿੰਘ ਗੁਰੂ ਕਾ ਬਾਗ, ਬਾਬਾ ਰਤਨ ਸਿੰਘ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਗੁਰਦੁਆਰਾ ਗੁਰੂਸਰ ਬਰਾੜ ਦੇ ਹੈੱਡ ਗ੍ਰੰਥੀ ਬਾਬਾ ਨਿਰਵੈਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਗੁਰਭੇਜ ਸਿੰਘ ਚਵਿੰਡਾ, ਗੁਰਮੇਜ ਸਿੰਘ ਚਵਿੰਡਾ ਅਤੇ ਪ੍ਰਚਾਰਕ ਗੁਰਰਾਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ । ਸਮਾਗਮ ਦੀ ਸਮਾਪਤੀ ‘ਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਤੇ ਹੋਰ ਪਤਵੰਤਿਆਂ ਨੂੰ ਖ਼ਾਸ ਤੌਰ ’ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ. ਦੇਸਾ ਸਿੰਘ ਮਜੀਠੀਆ ਸਕੂਲ ਵਿਖੇ ਦੋ ਰੋਜ਼ਾ ਪਹਿਲਾ ਅੰਤਰ-ਸਕੂਲ 7-ਏ-ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਪੰਚਾਇਤ ਵਲੋਂ ਗਰੀਬ ਦਲਿਤ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ
Ad Position 24