24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਵਿਖੇ ਮਾਨਸਿਕ ਸਿਹਤ ਅਤੇ ਵੈੱਲਨੈੱਸ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਚਵਿੰਡਾ ਦੇਵੀ, 24 (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਸੀ. ਬੀ.

Ad Position 21
No active advertisement
ਅਜੀਤ ਡੈਸਕ 25-10-2026
ਚਵਿੰਡਾ ਦੇਵੀ, 24 (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਸੀ.ਬੀ.ਐੱਸ.ਈ. ਵਲੋਂ ਅਧਿਆਪਕਾਂ ਲਈ ਮਾਨਸਿਕ ਸਿਹਤ ਅਤੇ ਵੈੱਲਨੈੱਸ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਰਮਨ ਦੁਆ ਅਤੇ ਅਕੈਡਮਿਕ ਡਾਇਰੈਕਟਰ ਸਤਪਾਲ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਾਨਸਿਕ ਸਿਹਤ ਅਤੇ ਵੈੱਲਨੈੱਸ ਦਾ ਅਰਥ ਸਿਰਫ਼ ਬਿਮਾਰੀਆਂ ਤੋਂ ਮੁਕਤ ਹੋਣਾ ਹੀ ਨਹੀਂ, ਸਗੋਂ ਆਪਣੀਆਂ ਭਾਵਨਾਵਾਂ ਨੂੰ ਸਮਝਣਾ, ਤਣਾਅ ਨਾਲ ਨਜਿੱਠਣਾ , ਸਿਹਤਮੰਦ ਰਿਸ਼ਤੇ ਕਾਇਮ ਕਰਨਾ ਅਤੇ ਜੀਵਨ ਵਿੱਚ ਸੰਤੁਲਨ ਬਣਾਈ ਰੱਖਣਾ ਵੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਜੀਵਨ ਵਿਚ ਛੋਟੀਆਂ-ਛੋਟੀਆਂ ਚੰਗੀਆਂ ਆਦਤਾਂ ਅਪਣਾ ਕੇ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਸਕਾਰਾਤਮਕ ਸੋਚ, ਸਮੇਂ ਦੀ ਸੁਚੱਜੀ ਵਰਤੋਂ, ਕੰਮਾਂ ਦੀ ਯੋਜਨਾਬੰਦੀ ਅਤੇ ਆਪਣੀ ਸਿਹਤ ਲਈ ਸਮਾਂ ਕੱਢਣਾ ਤਣਾਅ ਨੂੰ ਘਟਾਉਣ ਵਿਚ ਸਹਾਇਕ ਸਿੱਧ ਹੁੰਦੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਵੀ ਅਧਿਆਪਕਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਤੰਦਰੁਸਤ ਮਨ ਹੀ ਤੰਦਰੁਸਤ ਜੀਵਨ ਦੀ ਨੀਂਹ ਹੈ। ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਆਪਣੇ ਰੋਜ਼ਾਨਾ ਜੀਵਨ ਵਿਚ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਮੇਸ਼ ਕਪੂਰ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ ਇੰਗਲੈਂਡ ਤੋਂ ਵਾਪਸ ਪਰਤੇ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਤਰਸਿੱਕਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ
Ad Position 24