26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜੰਡਿਆਲਾ ਗੁਰੂ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਿਸਾਨਾਂ ਨੇ ਝਾੜੂ ਸਾੜ ਕੇ ਪ੍ਰਗਟਾਇਆ ਰੋਸ

ਜੰਡਿਆਲਾ ਗੁਰੂ, 25 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਅਤੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਜੰਡਿਆਲਾ ਗੁਰੂ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਗਾ ਕੇ ਉਸ ਨੂੰ ਅੱਗ ਲਗਾਈ ਅਤੇ ਸਰਕਾਰ ਪ੍ਰਤੀ ਆਪਣੀ ਨਰਾਜ਼ਗੀ ਜ਼ਾਹਰ ਕੀਤੀ।

Ad Position 21
No active advertisement
ਅਜੀਤ ਡੈਸਕ 26-10-2026
ਜੰਡਿਆਲਾ ਗੁਰੂ, 25 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਅਤੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਜੰਡਿਆਲਾ ਗੁਰੂ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਗਾ ਕੇ ਉਸ ਨੂੰ ਅੱਗ ਲਗਾਈ ਅਤੇ ਸਰਕਾਰ ਪ੍ਰਤੀ ਆਪਣੀ ਨਰਾਜ਼ਗੀ ਜ਼ਾਹਰ ਕੀਤੀ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਕਲੇਰ ਬਾਲਾ ਅਤੇ ਕੁੰਵਰ ਦਲੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ 13 ਦਿਨ ਬੀਤ ਜਾਣ ਦੇ ਬਾਵਜੂਦ ਉਹ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਵਿਚ ਨਿਰਪੱਖ ਕਾਰਵਾਈ ਕਰਦਿਆਂ ਇਨਸਾਫ਼ ਯਕੀਨੀ ਬਣਾਇਆ ਜਾਵੇ। ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਜ਼ਿਕਰ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਚੋਣਾਂ ਦੌਰਾਨ ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵਾਅਦੇ ਕੀਤੇ ਸਨ । ਉਨ੍ਹਾਂ ਮੁਲਾਜ਼ਮਾਂ, ਅਧਿਆਪਕਾਂ ਅਤੇ ਆਮ ਲੋਕਾਂ ਵਲੋਂ ਆਪਣੀਆਂ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ਾਂ ਦਾ ਜ਼ਿਕਰ ਕੀਤਾ। ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ : ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ‘ਤੇ ਢੁੱਕਵੀਂ ਕਾਰਵਾਈ ਨਹੀਂ ਹੁੰਦੀ ਅਤੇ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲ... ਅਗਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ’ਚ ਕਰਵਾਏ ਦੋ ਰੋਜਾ ਕ੍ਰਿਕਟ ਟੂਰਨਾਮੈਂਟ ’ਚ ਹੋਟਲ ਐਂਡ ਟੂਰਿਜ਼ਮ ਦੀ ਟੀਮ ਨੇ ਜਿੱਤ ਕੇ ਟਰਾ...
Ad Position 24