25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਮਿਤ ਸ਼ਾਹ ਪੰਜਾਬ ਆ ਕੇ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਭਾਜਪਾ ਨੂੰ ਪੰਜਾਬ ਵਿਚ ਸਿਆਸੀ ਸਫ਼ਲਤਾ ਨਹੀਂ ਮਿਲਣੀ : ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੀਆਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਨੂੰ ਲੈ ਕੇ ਤਿੱਖੀਆਂ ਟਿੱਪਣੀਆਂ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਲਈ ਭਾਵੇਂ ਜਿੰਨੀਆਂ ਮਰਜ਼ੀਆਂ ਕੋਸ਼ਿਸ਼ਾਂ ਕਰ ਲਵੇ ਪਰ ਪੰਜਾਬ ਦੇ ਲੋਕਾਂ ਦਾ ਭਰੋਸਾ ਜਿੱਤਣਾ ਇੰਨਾ ਆਸਾਨ ਨਹੀਂ ਹੈ। ਵਿਧਾਇਕ ਧਾਲੀਵਾਲ ਅੱਜ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ।

Ad Position 21
No active advertisement
ਅਜੀਤ ਡੈਸਕ 26-10-2026
ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੀਆਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਨੂੰ ਲੈ ਕੇ ਤਿੱਖੀਆਂ ਟਿੱਪਣੀਆਂ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਲਈ ਭਾਵੇਂ ਜਿੰਨੀਆਂ ਮਰਜ਼ੀਆਂ ਕੋਸ਼ਿਸ਼ਾਂ ਕਰ ਲਵੇ ਪਰ ਪੰਜਾਬ ਦੇ ਲੋਕਾਂ ਦਾ ਭਰੋਸਾ ਜਿੱਤਣਾ ਇੰਨਾ ਆਸਾਨ ਨਹੀਂ ਹੈ। ਵਿਧਾਇਕ ਧਾਲੀਵਾਲ ਅੱਜ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਨੀਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ । ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਨੂੰ ਪੰਜਾਬ ਵਿਚ ਸਿਆਸੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਕਾਂਗਰਸ ਦੀ ਅੰਦਰੂਨੀ ਸਥਿਤੀ ਬਾਰੇ ਗੱਲ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪਾਰਟੀ ਵਿਚ ਚੱਲ ਰਹੀ ਖਿੱਚੋਤਾਣ ਅਤੇ ਸਾਬਕਾ ਵਿਧਾਇਕ ਰਮਿੰਦਰ ਆਮਲਾ ਸਮੇਤ ਹੋਰਨਾਂ ਆਗੂਆਂ ਦੇ ਪਾਰਟੀ ਛੱਡਣ ਦੀਆਂ ਘਟਨਾਵਾਂ ਕਾਂਗਰਸ ਦੀ ਲੀਡਰਸ਼ਿਪ ’ਤੇ ਸਵਾਲ ਖੜ੍ਹੇ ਕਰਦੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਹੀ ਆਪਣਾ ਫ਼ੈਸਲਾ ਲੈਣਗੇ ਤੇ ਮੁੜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ । ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਡਾ: ਮਨਜੀਤ ਸਿੰਘ ਛੀਨਾ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ ਅਤੇ ਨੰਬਰਦਾਰ ਇੰਦਰਪਾਲ ਸਿੰਘ ਸ਼ਾਹ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜ਼ੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਡਾ: ਕੁਲਵੰਤ ਸਿੰਘ ਨਿੱਝਰ, ਅਮਰ ਸੰਧੂ, ਤਾਜਦੀਪ ਸਿੰਘ ਢਿੱਲੋਂ, ਜੋਏਦੀਪ ਢਿੱਲੋਂ, ਸੁੱਖਦਿਆਲ ਸਿੰਘ ਭੱਖਾ, ਅਵਿਨਾਸ਼ ਮਸੀਹ, ਨਿਸ਼ਾਨ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ I
Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਮੈਂਬਰ ਜਸਪਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਤੀਰਥਪੁਰ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ
Ad Position 24