25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਦੀਵਾਲੀ ’ਤੇ ਲੋਕ ਪਟਾਕਿਆਂ ਦੀ ਬੇਲੋੜੀ ਗਰਜ ਤੋਂ ਗੁਰੇਜ ਕਰਨ : ਰਾਜ ਕੁਮਾਰ ਲੁੱਧੜ

ਜੇਠੂਵਾਲ, 25 ਅਕਤੂਬਰ (ਮਿੱਤਰਪਾਲ ਰੰਧਾਵਾ)-ਕੁਝ ਹੀ ਦਿਨਾਂ ਤੱਕ ਆਉਣ ਵਾਲੇ ਦਿਵਾਲੀ ਦੇ ਤਿਉਹਾਰ ਨੂੰ ਆਪਸੀ ਪਿਆਰ, ਸਦਭਾਵਨਾ, ਭਾਈਚਾਰੇ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਲਈ ਸੱਦਾ ਦਿੰਦਿਆਂ ਆਮ ਆਦਮੀ ਪਾਰਟੀ ਦੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 26-10-2026
ਜੇਠੂਵਾਲ, 25 ਅਕਤੂਬਰ (ਮਿੱਤਰਪਾਲ ਰੰਧਾਵਾ)-ਕੁਝ ਹੀ ਦਿਨਾਂ ਤੱਕ ਆਉਣ ਵਾਲੇ ਦਿਵਾਲੀ ਦੇ ਤਿਉਹਾਰ ਨੂੰ ਆਪਸੀ ਪਿਆਰ, ਸਦਭਾਵਨਾ, ਭਾਈਚਾਰੇ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਲਈ ਸੱਦਾ ਦਿੰਦਿਆਂ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਅਤੇ ਸਰਪੰਚ ਰਾਜ ਕੁਮਾਰ ਲੁੱਧੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਿਵਾਲੀ ਸਿਰਫ ਦੀਵੇ ਜਗਾਉਣ ਦਾ ਤਿਉਹਾਰ ਹੀ ਨਹੀਂ, ਸਗੋਂ ਸਮਾਜ ਵਿਚੋਂ ਨਫਰਤ, ਨਿਰਾਸ਼ਾ ਅਤੇ ਬੇਇਨਸਾਫੀ ਦੇ ਹਨੇਰੇ ਨੂੰ ਦੂਰ ਕਰਕੇ ਸਾਂਝੀਵਾਲਤਾ ਦੀ ਰੋਸ਼ਨੀ ਫੈਲਾਉਣ ਦਾ ਸੰਦੇਸ਼ ਦਿੰਦੀ ਹੈ। ਕਿਉਂਕਿ ਤਿਉਹਾਰਾਂ ਦੀ ਅਸਲ ਖੁਸ਼ੀ ਉਦੋਂ ਮੁਕੰਮਲ ਹੁੰਦੀ ਹੈ, ਜਦੋਂ ਸਮਾਜ ਦਾ ਹਰ ਵਰਗ ਇਨ੍ਹਾਂ ਖੁਸ਼ੀਆਂ ਵਿਚ ਸ਼ਾਮਿਲ ਹੋਵੇ। ਇਸ ਲਈ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ, ਲੋੜਵੰਦ ਬੱਚਿਆਂ ਅਤੇ ਇਕੱਲੇ ਰਹਿ ਰਹੇ ਬਜ਼ੁਰਗਾਂ ਦੀ ਮਦਦ ਕਰਨਾ ਸਾਡਾ ਸਮਾਜਿਕ ਫਰਜ਼ ਹੈ। ਲੁੱਧੜ ਨੇ ਕਿਹਾ ਕਿ ਦਿਵਾਲੀ ਮੌਕੇ ਆਪਸੀ ਰੰਜਿਸ਼ਾਂ ਨੂੰ ਇਕ ਪਾਸੇ ਰੱਖ ਕੇ ਪਿਆਰ, ਸਤਿਕਾਰ ਤੇ ਭਾਈਚਾਰੇ ਨੂੰ ਮਜਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿਵਾਲੀ ਦੇ ਤਿਉਹਾਰ ਦੌਰਾਨ ਵਾਤਾਵਰਨ ਦੀ ਸੁਰੱਖਿਆ ਨੂੰ ਵੀ ਪਹਿਲ ਦੇਣ। ਪਟਾਕਿਆਂ ਦੀ ਬੇਲੋੜੀ ਵਰਤੋਂ ਤੋਂ ਗੁਰੇਜ ਕਰਨ ਅਤੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਦਾ ਖਿਆਲ ਰੱਖਣ ਤਾਂ ਕਿ ਤਿਉਹਾਰ ਦੀ ਖੁਸ਼ੀ ਕਿਸੇ ਹੋਰ ਲਈ ਮੁਸੀਬਤ ਦਾ ਕਾਰਨ ਨਾ ਬਣ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਆਪਸੀ ਸਤਿਕਾਰ, ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ। ਸਾਨੂੰ ਇਨ੍ਹਾਂ ਕਦਰਾਂ ਕੀਮਤਾਂ ਨੂੰ ਹੋਰ ਮਜਬੂਤ ਕਰਦਿਆਂ ਨਵੀਂ ਪੀੜੀ ਨੂੰ ਸਮਾਜ ਸੇਵਾ, ਇਮਾਨਦਾਰੀ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਨਾਂਵਾਲਾ ਵਿਖੇ ਦੋ ਰੋਜ਼ਾ ਕੀਰਤਨ ਦਰਬਾਰ ਕਰਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸਕੂਲ ਬੁਤਾਲਾ ਦੇ ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ
Ad Position 24