27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੇਠੂਵਾਲ ’ਚ ਸਜਾਏ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਸਵਾਗਤ

ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਜੇਠੂਵਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ ’ਚ ਭਰਵਾਂ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਹਰਜੂ ਹਰਿ ਹਰਜੀਤ ਸਿੰਘ ਸੁਧਾਰਪੁਰੀ ਵਿਖੇ ਪੁੱਜਣ ’ਤੇ ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਸੁਧਾਰਪੁਰੀ ਦੀ ਰਹਿਨੁਮਨਾਈ ਵਿਚ ਸੇਵਾਦਾਰ ਬਲਰਾਜ ਸਿੰਘ ਹੈਪੀ ਸੁਧਾਰਪੁਰੀ ਜੇਠੂਵਾਲ ਦੀ ਅਗਵਾਈ ’ਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜਾਂ ਪਿਆਰਿਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 27-10-2026
ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਜੇਠੂਵਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ ’ਚ ਭਰਵਾਂ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਹਰਜੂ ਹਰਿ ਹਰਜੀਤ ਸਿੰਘ ਸੁਧਾਰਪੁਰੀ ਵਿਖੇ ਪੁੱਜਣ ’ਤੇ ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਸੁਧਾਰਪੁਰੀ ਦੀ ਰਹਿਨੁਮਨਾਈ ਵਿਚ ਸੇਵਾਦਾਰ ਬਲਰਾਜ ਸਿੰਘ ਹੈਪੀ ਸੁਧਾਰਪੁਰੀ ਜੇਠੂਵਾਲ ਦੀ ਅਗਵਾਈ ’ਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜਾਂ ਪਿਆਰਿਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਕਰਮ ਸਿੰਘ ਗਿੱਲ ਵੱਲੋਂ ਨਗਰ ਕੀਰਤਨ ਦੇ ਸਵਾਗਤ ਮੌਕੇ ਪੰਜਾਂ ਪਿਆਰਿਆਂ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰਧਾਨ ਗੱਜਣ ਸਿੰਘ ਔਲਖ, ਭਾਈ ਸ਼ਮਸ਼ੇਰ ਸਿੰਘ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਅਮਨਦੀਪ ਸਿੰਘ ਸੰਧੂ, ਬਲਰਾਜ ਸਿੰਘ ਹੈਪੀ ਸੁਧਾਰਪੁਰੀ, ਬਲਿਹਾਰ ਸਿੰਘ ਜੇਠੂਵਾਲ, ਤਸਵੀਰ ਸਿੰਘ ਫੌਜੀ, ਜਸਬੀਰ ਸਿੰਘਔਲਖ, ਸਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਢਿੱਲੋ, ਜਥੇਦਾਰ ਹਰਪਾਲ ਸਿੰਘ ਬੁੱਟਰ, ਨੰਬਰਦਾਰ ਬਿਕਰਮ ਸਿੰਘ, ਬਾਬਾ ਜੋਗਾ ਸਿੰਘ, ਗੁਰਦੇਵ ਸਿੰਘ ਗਿੱਲ, ਅਵਤਾਰ ਸਿੰਘ, ਸੁਖਦੇਵ ਸਿੰਘ ਬਿੱਟੂ, ਹਰਦੇਵ ਸਿੰਘ, ਹਰਪਿੰਦਰਜੀਤ ਸਿੰਘ ਯੂਕੇ, ਕਰਮਜੀਤ ਸਿੰਘ, ਸੋਹਣ ਸਿੰਘ, ਧਰਮ ਪਾਲ ਸਿੰਘ, ਸਮੇਤ ਵੱਡੀ ਗਿਣਤੀ ’ਚ ਸੰਗਤ ਸ਼ਾਮਿਲ ਸੀ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨੀ ਸਿੱਖ ਜਥੇ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ ਅਗਲੀ ਖ਼ਬਰ ਸ਼ਪੋਰਟਸ ਕਲੱਬ ਸਠਿਆਲਾ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ ਜੋੜਨ ਦਾ ਕਰ ਰਿਹਾ ਵੱਡਾ ਉਪਰਾਲਾ- ਸਾਬਕਾ ਵਿਧਾਇਕ ਬਲਜੀਤ ਸਿੰਘ ਜ...
Ad Position 24