ਵਿਧਾਇਕ ਧਾਲੀਵਾਲ ਵਲੋਂ ਅਜਨਾਲਾ ਦੀ ਵਾਰਡ ਨੰਬਰ 14 ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਕੀਤਾ ਜਾਗਰੂਕ
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 14 ਵਿਚ ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਅਤੇ ਵਾਰਡ ਇੰਚਾਰਜ ਦਵਿੰਦਰ ਸਿੰਘ ਸੋਨੂੰ ਦੀ ਸਾਂਝੀ ਅਗਵਾਈ ਹੇਠ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 14 ਵਿਚ ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਅਤੇ ਵਾਰਡ ਇੰਚਾਰਜ ਦਵਿੰਦਰ ਸਿੰਘ ਸੋਨੂੰ ਦੀ ਸਾਂਝੀ ਅਗਵਾਈ ਹੇਠ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਸਮੇਤ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਿਰਫ਼ ਯੋਜਨਾਵਾਂ ਬਾਰੇ ਜਾਣਕਾਰੀ ਦੇਣਾ ਹੀ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਹਰ ਯੋਗ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚੇ। ਉਨ੍ਹਾਂ ਅੱਗੇ ਕਿਹਾ ਕਿ ਅਜਨਾਲਾ ਸ਼ਹਿਰ ਅਤੇ ਸਮੁੱਚੇ ਹਲਕੇ ਦਾ ਵਿਕਾਸ ਕਰਵਾਉਣਾ ਮੇਰੀ ਮੁੱਖ ਤਰਜੀਹ ਹੈ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ ਚੀਮਾ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਡਾ: ਕੁਲਵੰਤ ਸਿੰਘ ਨਿੱਝਰ, ਨਿਸ਼ਾਨ ਸਿੰਘ ਚੀਮਾ, ਰਬਿੰਦਰ ਸਿੰਘ, ਸ਼ਿਵਕਰਨਜੀਤ ਸਿੰਘ, ਰਾਜਬੀਰ ਸਿੰਘ ਰਿਆੜ, ਸੁੱਖਦਿਆਲ ਸਿੰਘ ਭੱਖਾ, ਸੁੱਖ ਨਿੱਝਰ ਅਤੇ ਅਵਿਨਾਸ਼ ਮਸੀਹ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।