ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦੇ 20 ਬੱਚਿਆਂ ਨੇ ਅੰਮ੍ਰਿਤ ਪਾਨ ਕੀਤਾ
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲ਼ਿੰਦਰਜੀਤ ਸਿੰਘ ਰਾਜਨ)-ਇੱਥੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਸ. ਸ.
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲ਼ਿੰਦਰਜੀਤ ਸਿੰਘ ਰਾਜਨ)-ਇੱਥੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਸ. ਸ. ਸਕੂਲ ਦੇ 20 ਵਿਦਿਆਰਥੀ, ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਕਰਵਾਏ ਗਏ ਅੰਮ੍ਰਿਤ ਸੰਚਾਰ ਮੌਕੇ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ । ਇਸ ਮੌਕੇ ਸਕੂਲ ਮੁਖੀ ਪ੍ਰਿੰਸੀਪਲ ਸ: ਗੁਰਜੀਤ ਸਿੰਘ ਸੇਖੋਂ ਵਡਾਲਾ ਕਲਾਂ ਨੇ ਦੱਸਿਆ ਕਿ ਸਕੂਲ ਵਿਚ ਸੰਤ ਬਾਬਾ ਤਰਲੋਕ ਸਿੰਘ ਹੋਤੀ ਮਰਦਾਨ ਮਕਸੂਦਪੁਰ ਵਾਲਿਆਂ ਦੀ ਅਗਵਾਈ ਹੇਠ ਸਕੂਲ ਵਿਚ ਬੱਚਿਆਂ ਨੁੰ ਵਿੱਦਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਵੀ ਨਿਪੁੰਨ ਕੀਤਾ ਜਾਂਦਾ ਹੈ ਅਤੇ ਇਸੇ ਪ੍ਰੇਰਨਾ ਸਦਕਾ ਅੱਜ 20 ਵਿਦਿਆਰਥੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ ਹਨ । ਇਸ ਮੌਕੇ ਭਾਈ ਹਰਦੀਪ ਸਿੰਘ ਵਡਾਲਾ ਅਤੇ ਹੋਰ ਸਕੂਲ ਸਟਾਫ ਵੀ ਹਾਜ਼ਰ ਸੀ ।