ਖ਼ਾਲਸਾ ਅਕੈਡਮੀ ਮਹਿਤਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਚੌਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਰਾਗ-ਆਧਾਰਿਤ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ।
ਚੌਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਰਾਗ-ਆਧਾਰਿਤ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪਾਵਨ ਮੌਕੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਸ. ਗੁਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਸ. ਹਰਸ਼ਦੀਪ ਸਿੰਘ ਰੰਧਾਵਾ ਅਤੇ ਸਮੂਹ ਅਧਿਆਪਕ ਸਾਹਿਬਾਨ ਨੇ ਖਾਲਸਾ ਅਕੈਡਮੀ ਦੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ।