28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਚਵਿੰਡਾ ਦੇਵੀ ਦੇ ਨੌਜਵਾਨ ਦੀ ਭੇਦ ਭਰੇ ਹਾਲਾਤ ਵਿਚ ਮੌਤ

ਚਵਿੰਡਾ ਦੇਵੀ, 27 ਅਕਤੂਬਰ (ਸਤਪਾਲ ਸਿੰਘ ਢੱਡੇ)-ਸਥਾਨਕ ਪਿੰਡ ਚਵਿੰਡਾ ਦੇਵੀ ਦੇ ਰਹਿਣ ਵਾਲੇ ਨੌਜਵਾਨ ਪ੍ਰਭਜੋਤ ਸਿੰਘ ਪੁੱਤਰ ਬਲਬੀਰ ਸਿੰਘ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਨੂੰ ਲੈ ਕੇ ਇਲਾਕੇ ਵਿਚ ਚਰਚਾ ਹੈ ਅਤੇ ਉਸ ਦੀ ਮੌਤ ਦਾ ਕਾਰਨ ਨਸ਼ੇ ਵਾਲੇ ਟੀਕੇ ਲਗਾਉਣਾ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਚਵਿੰਡਾ ਦੇਵੀ, 27 ਅਕਤੂਬਰ (ਸਤਪਾਲ ਸਿੰਘ ਢੱਡੇ)-ਸਥਾਨਕ ਪਿੰਡ ਚਵਿੰਡਾ ਦੇਵੀ ਦੇ ਰਹਿਣ ਵਾਲੇ ਨੌਜਵਾਨ ਪ੍ਰਭਜੋਤ ਸਿੰਘ ਪੁੱਤਰ ਬਲਬੀਰ ਸਿੰਘ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਨੂੰ ਲੈ ਕੇ ਇਲਾਕੇ ਵਿਚ ਚਰਚਾ ਹੈ ਅਤੇ ਉਸ ਦੀ ਮੌਤ ਦਾ ਕਾਰਨ ਨਸ਼ੇ ਵਾਲੇ ਟੀਕੇ ਲਗਾਉਣਾ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ। ਮੌਤ ਦੇ ਸਹੀ ਕਾਰਨਾਂ ਦਾ ਪਤਾ ਜਾਂਚ ਅਤੇ ਲੋੜੀਂਦੀ ਮੈਡੀਕਲ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ। ਇਸ ਸਬੰਧੀ ਜਦੋਂ ਪੁਲਿਸ ਚੌਂਕੀ ਚਵਿੰਡਾ ਦੇਵੀ ਦੇ ਇੰਚਾਰਜ ਏਐਸਆਈ ਅਮਨਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਕਿ ਸਾਡੇ ਕੋਲ ਫਿਲਹਾਲ ਕੋਈ ਦਰਖਾਸਤ ਨਹੀਂ ਆਈ ਅਗਰ ਪਰਿਵਾਰ ਕੋਈ ਬਿਆਨ ਜਾਂ ਦਰਖਾਸਤ ਦਿੰਦਾ ਹੈ ਤਾਂ ਉਸ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ 4 ਦੀ ਸੰਗਰੂਰ ਰੈਲੀ ’ਚ ਹਲਕਾ ਜੰਡਿਆਲਾ ਗੁਰੂ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ– ਡੈਨੀ ਬੰਡਾਲਾ
Ad Position 24