ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਜੰਡਿਆਲਾ ਗੁਰੂ, 27 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਐਤਵਾਰ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਪਾਏ ਗਏ।
ਜੰਡਿਆਲਾ ਗੁਰੂ, 27 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਐਤਵਾਰ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਪਾਏ ਗਏ। ਉਪਰੰਤ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਭਾਈ ਜਸਕਰਨ ਸਿੰਘ, ਬੀਬੀ ਹਰਸਿਮਰਨ ਕੌਰ ਅਤੇ ਭਾਈ ਮਨਜਿੰਦਰ ਸਿੰਘ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀਪ ਸਿੰਘ ਮਲਹੋਤਰਾ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖ ਧਰਮ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਅਤੇ ਮਨੁੱਖਤਾ ਨੂੰ ਦਿੱਤੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਸੰਗਤਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪੂੜੀਆਂ, ਛੋਲੇ, ਕੜਾਹ, ਲੱਡੂ, ਬਰਫ਼ੀ ਆਦਿ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਪ੍ਰਤਾਪ ਸਿੰਘ ਮਲਹੋਤਰਾ, ਕੌਂਸਲਰ ਰਣਧੀਰ ਸਿੰਘ ਮਲਹੋਤਰਾ ਸਾਬਕਾ ਮੀਤ ਪ੍ਰਧਾਨ, ਸੋਹੰਗ ਸਿੰਘ, ਹਰਦੇਵ ਸਿੰਘ, ਐਡਵੋਕੇਟ ਬਿਕਰਮ ਸਿੰਘ ਮਲਹੋਤਰਾ, ਪਰਮਦੀਪ ਸਿੰਘ ਹੈਰੀ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਅਰਵਿੰਦਰ ਸਿੰਘ ਮਿੰਟੂ, ਨਵਜੋਤ ਸਿੰਘ, ਹਰਸਿਮਰਨ ਸਿੰਘ, ਪ੍ਰਭਜੋਤ ਸਿੰਘ, ਲੱਕੀ ਮਲਹੋਤਰਾ, ਮਨਜਿੰਦਰ ਸਿੰਘ ਆਨੰਦ, ਅਮਰੀਕ ਸਿੰਘ ਅੰਕੁਸ਼, ਜਗਜੀਤ ਸਿੰਘ ਅਤੇ ਅਮਨਦੀਪ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।