27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਫਤਿਹ ਵਰਲਡ ਸਕੂਲ ਰਈਆ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਰਈਆ, 27 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਫਤਿਹ ਵਰਲਡ ਸਕੂਲ ਰਈਆ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀਆਂ ਭਾਵਪੂਰਨ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ, ਮਹਾਨ ਸ਼ਖ਼ਸੀਅਤ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਉਜਾਗਰ ਕੀਤਾ।

Ad Position 21
No active advertisement
ਫਤਿਹ ਵਰਲਡ ਸਕੂਲ ਰਈਆ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਏ ਜਾਣ ਦਾ ਦ੍ਰਿਸ਼। ਤਸਵੀਰ : ਸ਼ਰਨਬੀਰ ਸਿੰਘ ਕੰਗ 28-10-2026
ਰਈਆ, 27 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਫਤਿਹ ਵਰਲਡ ਸਕੂਲ ਰਈਆ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀਆਂ ਭਾਵਪੂਰਨ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ, ਮਹਾਨ ਸ਼ਖ਼ਸੀਅਤ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਉਜਾਗਰ ਕੀਤਾ। ਸਮਾਗਮ ਦੀ ਸ਼ੁਰੂਆਤ ਬੱਚਿਆਂ ਵਲੋਂ ਕੀਤੇ ਸ਼ਬਦ ਕੀਰਤਨ ਨਾਲ ਹੋਈ। ਉਪਰੰਤ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਪੇਸ਼ ਕੀਤਾ। ਸਕੂਲ ਦੇ ਚੇਅਰਮੈਨ ਡਾ. ਜਗਬੀਰ ਸਿੰਘ ਰੰਧਾਵਾ ਅਤੇ ਚੇਅਰਪਰਸਨ ਸ੍ਰੀਮਤੀ ਰਵਿੰਦਰ ਕੌਰ ਦੀ ਰਹਿਨੁਮਾਈ ਹੇਠ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਉੱਚੀਆਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ, ਵਿਸ਼ਵ ਸ਼ਾਂਤੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਸਾਰੰਗੜਾ ’ਚ ਪੁਰਾਣੀ ਰੰਜਿਸ਼ ਕਾਰਨ ਘਰਾਂ ’ਤੇ ਹਮਲਾ, ਗੋਲੀਆਂ ਚੱਲਣ ਦੇ ਲੱਗੇ ਦੋਸ਼ ਅਗਲੀ ਖ਼ਬਰ ਰੇਲਵੇ ਸਟੇਸ਼ਨ ਮਾਸਟਰ ਕੱਥੂਨੰਗਲ ਮਨਜੀਤ ਕੌਰ ਨੂੰ ਵਧੀਆ ਡਿਊਟੀ ਨਿਭਾਉਣ ਬਦਲੇ ਕੀਤਾ ਸਨਮਾਨਿਤ
Ad Position 24