27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਹੱਦੀ ਪਿੰਡ ਸਾਰੰਗੜਾ ’ਚ ਪੁਰਾਣੀ ਰੰਜਿਸ਼ ਕਾਰਨ ਘਰਾਂ ’ਤੇ ਹਮਲਾ, ਗੋਲੀਆਂ ਚੱਲਣ ਦੇ ਲੱਗੇ ਦੋਸ਼

ਚੋਗਾਵਾਂ, 27 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਚੌਂਕੀ ਕੱਕੜ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਭਾਰੀ ਤਕਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਝਗੜੇ ਦੌਰਾਨ ਘਰਾਂ ’ਤੇ ਹਮਲਾ ਕਰਕੇ ਗੋਲੀਆਂ ਚਲਾਉਣ ਅਤੇ ਦਾਤਰ-ਕਿਰਪਾਨਾਂ ਦੀ ਵਰਤੋਂ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ ।

Ad Position 21
No active advertisement
ਅਜੀਤ ਡੈਸਕ 28-10-2026
ਚੋਗਾਵਾਂ, 27 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਚੌਂਕੀ ਕੱਕੜ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਭਾਰੀ ਤਕਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਝਗੜੇ ਦੌਰਾਨ ਘਰਾਂ ’ਤੇ ਹਮਲਾ ਕਰਕੇ ਗੋਲੀਆਂ ਚਲਾਉਣ ਅਤੇ ਦਾਤਰ-ਕਿਰਪਾਨਾਂ ਦੀ ਵਰਤੋਂ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ । ਦਿੰਦਿਆਂ ਪਿੰਡ ਸਾਰੰਗੜਾ ਦੇ ਗੁਲਜਾਰ ਸਿੰਘ, ਦਇਆ ਸਿੰਘ ਅਤੇ ਰਾਂਝਾ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਦੇ ਹੀ ਸਾਹਿਬ ਸਿੰਘ, ਭਿੰਦਾ ਸਿੰਘ, ਰਜਿੰਦਰ ਸਿੰਘ, ਗੁਰਦੇਵ ਸਿੰਘ ਅਤੇ ਰਿੰਕੂ ਸਿੰਘ ਆਦਿ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸੇ ਰੰਜਿਸ਼ ਦੇ ਚੱਲਦਿਆਂ ਉਕਤ ਵਿਅਕਤੀਆਂ ਨੇ ਬੀਤੀ ਰਾਤ ਉਨ੍ਹਾਂ ਦੇ ਘਰਾਂ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਰਣਜੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜੋ ਸਰਕਾਰੀ ਹਸਪਤਾਲ ਲੋਪੋਕੇ ਜੇਰੇ ਇਲਾਜ ਹੈ। ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਹਮਲਾਵਰਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ । ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ, ਵਿਰੋਧੀ ਧਿਰ ਦੇ ਦਵਿੰਦਰ ਸਿੰਘ, ਸੰਗਤ ਸਿੰਘ ਅਤੇ ਹੋਰਨਾਂ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਮਾਮੂਲੀ ਲੜਾਈ ਅਤੇ ਪਰਿਵਾਰਕ ਝਗੜਾ ਹੈ। ਘਟਨਾ ਦੌਰਾਨ ਕੋਈ ਗੋਲੀ ਨਹੀਂ ਚਲਾਈ ਗਈ। ਇਸ ਸਬੰਧੀ ਜਦੋਂ ਥਾਣਾ ਲੋਪੋਕੇ ਦੇ ਮੁਖੀ ਜਸਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਇਸ ਮਾਮਲੇ ਸਬੰਧੀ ਦਰਖਾਸਤ ਪਹੁੰਚ ਚੁੱਕੀ ਹੈ। ਮਾਮਲੇ ਦੀ ਬਾਰੀਕੀ ਨਾਲ ਛਾਣਬੀਨ ਕੀਤੀ ਜਾ ਰਹੀ ਹੈ। 27ਏਐਸਆਰ28 ਦੂਜੀ ਧਿਰ ਦੇ ਦਵਿੰਦਰ ਸਿੰਘ ਤੇ ਸੰਗਤ ਸਿੰਘ ਆਪਣਾ ਪੱਖ ਦੱਸਦੇ ਹੋਏ। ਤਸਵੀਰਾ: ਗੁਰਵਿੰਦਰ ਸਿੰਘ ਕਲਸੀ
Ad Position 22
No active advertisement
ਪਿਛਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਤਹਿਤ ਪਿੰਡ ਅਵਾਣ ਦੇ 1 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਪੱਤਰ ਵੰਡੇ ਅਗਲੀ ਖ਼ਬਰ ਫਤਿਹ ਵਰਲਡ ਸਕੂਲ ਰਈਆ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24