4 ਦੀ ਸੰਗਰੂਰ ਰੈਲੀ ਵਿਚ ਬਾਬਾ ਬਕਾਲਾ ਸਾਹਿਬ ਹਲਕੇ ਤੋਂ ਵੱਡਾ ਜਥਾ ਸ਼ਮੂਲੀਅਤ ਕਰੇਗਾ-ਭਲਾਈਪੁਰ
ਟਾਂਗਰਾ , 27 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਰੈਲੀ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਟਾਂਗਰਾ , 27 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਰੈਲੀ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇਕ ਵੱਡਾ ਜਥਾ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਵੇਗਾ। ਇਸ ਮੌਕੇ ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ ਜਲਾਲਾਬਾਦ, ਹਰਿੰਦਰ ਸਿੰਘ ਮੱਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਪ੍ਰਭ ਥੋਥੀਆਂ, ਸਰਪੰਚ ਬਲਦੇਵ ਸਿੰਘ ਏਕਲਗੱਡਾ, ਕੁਲਵੰਤ ਸਿੰਘ ਮੁਣਸ਼ੀ, ਭੁਪਿੰਦਰ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਬੱਬਰ, ਮੇਜਰ ਸਿੰਘ, ਜਗਜੀਤ ਸਿੰਘ ਸਾਰੇ ਮੈਂਬਰ ਪੰਚਾਇਤ ਆਦਿ ਹਾਜਰ ਸਨ।