ਲਹਿੰਦੇ ਪੰਜਾਬ ’ਚ ਹਮਲੇ ਦੇ ਡਰ ਤੋਂ ਡਰੋਨ ਉਡਾਉਣ ’ਤੇ ਲਗਾਈ 30 ਦਿਨਾਂ ਲਈ ਪਾਬੰਦੀ
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਡਰੋਨ ਰਾਹੀਂ ਹਮਲਿਆਂ ਦੇ ਡਰ ਤੋਂ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਲਹਿੰਦੇ ਪੰਜਾਬ ਦੀ ਸਰਕਾਰ ਨੇ ਸੂਬੇ ਭਰ ’ਚ ਖੁੱਲ੍ਹੀਆਂ ਥਾਵਾਂ ’ਤੇ ਡਰੋਨ ਉਡਾਉਣ ’ਤੇ 30 ਦਿਨਾਂ ਲਈ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਸੂਬਾਈ ਗ੍ਰਹਿ ਵਿਭਾਗ ਵਲੋਂ ਅੱਜ ਇਸ ਸਬੰਧੀ ਬਕਾਇਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ।
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਡਰੋਨ ਰਾਹੀਂ ਹਮਲਿਆਂ ਦੇ ਡਰ ਤੋਂ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਲਹਿੰਦੇ ਪੰਜਾਬ ਦੀ ਸਰਕਾਰ ਨੇ ਸੂਬੇ ਭਰ ’ਚ ਖੁੱਲ੍ਹੀਆਂ ਥਾਵਾਂ ’ਤੇ ਡਰੋਨ ਉਡਾਉਣ ’ਤੇ 30 ਦਿਨਾਂ ਲਈ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਸੂਬਾਈ ਗ੍ਰਹਿ ਵਿਭਾਗ ਵਲੋਂ ਅੱਜ ਇਸ ਸਬੰਧੀ ਬਕਾਇਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ। ਇਹ ਹੁਕਮ ਪੰਜਾਬ ਦੇ ਗ੍ਰਹਿ ਸਕੱਤਰ ਵਲੋਂ ਸੀ. ਆਰ. ਪੀ. ਸੀ., 1898 ਦੀ ਧਾਰਾ 144 (6) ਤਹਿਤ ਲਾਗੂ ਕੀਤੇ ਗਏ ਹਨ। ਗ੍ਰਹਿ ਵਿਭਾਗ ਦੇ ਬੁਲਾਰੇ ਅਨੁਸਾਰ ਬੰਦ ਹਾਲਾਂ ਅਤੇ ਮਾਰਕੀਜ਼ ਦੇ ਅੰਦਰ ਪ੍ਰੋਗਰਾਮਾਂ ਦੀ ਕਵਰੇਜ ਲਈ ਛੋਟੇ ਡਰੋਨਾਂ ਦੀ ਸੀਮਤ ਵਰਤੋਂ ਦੀ ਇਜਾਜ਼ਤ ਹੋਵੇਗੀ । ਅਜਿਹੇ ਸਮਾਗਮਾਂ ਦੌਰਾਨ ਡਰੋਨ ਦੀ ਸੁਰੱਖਿਅਤ ਵਰਤੋਂ ਯਕੀਨੀ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਸਮਾਗਮ ਪ੍ਰਬੰਧਕਾਂ ਦੀ ਹੋਵੇਗੀ। ਖ਼ੁਫ਼ੀਆ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਇਸ ਪਾਬੰਦੀ ਤੋਂ ਬਾਹਰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਮਾਮਲਿਆਂ ’ਚ ਲਿਖਤੀ ਮਨਜ਼ੂਰੀ ਦੇਣ ਲਈ ਗ੍ਰਹਿ ਵਿਭਾਗ ਨੇ ਜ਼ਿਲ੍ਹਾ ਪੱਧਰ ’ਤੇ ’ਸੇਫ਼ ਡਰੋਨ ਯੂਸੇਜ ਕਮੇਟੀਆਂ’ ਦਾ ਗਠਨ ਕੀਤਾ ਹੈ। ਸੂਬਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਆਮ ਜਨਤਾ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਬਹਾਲੀ ਅਤੇ ਸਰਕਾਰੀ ਤੇ ਨਿੱਜੀ ਜਾਇਦਾਦ ਦੀ ਰਾਖੀ ਨੂੰ ਧਿਆਨ ’ਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।