29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਾਰ ਸੇਵਾ ਭੂਰੀ ਵਾਲੇ ਮਹਾਂਪੁਰਖਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਅੱਜ : ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅੱਜ ਚੌਥੇ ਦਿਨ ਸਜੇ ਗੁਰਮਤਿ ਸਮਾਗਮ ’ਚ ਸੰਤ ਮਹਾਂਪੁਰਖਾਂ ਅਤੇ ਰਾਗੀ ਜਥਿਆਂ ਨੇ ਕੀਤੀ ਕਥਾ -ਕੀਰਤਨ ਦੀ ਅੰਮ੍ਰਿਤਮਈ ਵਰਖਾ

ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲੇ ਮਹਾਂਪੁਰਖ਼ਾਂ ਸੰਤ ਬਾਬਾ ਜੈਮਲ ਸਿੰਘ, ਬਾਬਾ ਗੁਰਦਿਆਲ ਸਿੰਘ, ਬਾਬਾ ਨਾਮ ਦਾਨ ਸਿੰਘ ਭੂਰੀ ਵਾਲੇ ਅਤੇ ਸੇਵਿਕਾ ਬੀਬੀ ਹਰਜਿੰਦਰ ਕੌਰ ਦੀ ਯਾਦ ਨੂੰ ਸਮਰਪਿਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਸਲਾਨਾ ਵਿਸ਼ਾਲ ਗੁਰਮਤਿ ਸਮਾਗਮ ਕੱਲ੍ਹ 29 ਅਕਤੂਬਰ ਨੂੰ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਜਾ ਰਿਹਾ ਹੈ। ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਗੱਲਬਾਤ ਕਰਦਿਆਂ ਦੱਸਿਆ ਕਿ ਸਵੇਰੇ ਆਸਾ ਦੀ ਵਾਰ ਦੇ ਸ਼ਬਦ ਕੀਰਤਨ ਉਪ੍ਰੰਤ ਬਾਅਦ ਦੁਪਹਿਰ 2.

Ad Position 21
No active advertisement
ਸਨਿਚਰਵਾਰ, 1 ਅਗਸਤ, 2026 29-10-2026
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲੇ ਮਹਾਂਪੁਰਖ਼ਾਂ ਸੰਤ ਬਾਬਾ ਜੈਮਲ ਸਿੰਘ, ਬਾਬਾ ਗੁਰਦਿਆਲ ਸਿੰਘ, ਬਾਬਾ ਨਾਮ ਦਾਨ ਸਿੰਘ ਭੂਰੀ ਵਾਲੇ ਅਤੇ ਸੇਵਿਕਾ ਬੀਬੀ ਹਰਜਿੰਦਰ ਕੌਰ ਦੀ ਯਾਦ ਨੂੰ ਸਮਰਪਿਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਸਲਾਨਾ ਵਿਸ਼ਾਲ ਗੁਰਮਤਿ ਸਮਾਗਮ ਕੱਲ੍ਹ 29 ਅਕਤੂਬਰ ਨੂੰ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਜਾ ਰਿਹਾ ਹੈ। ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਗੱਲਬਾਤ ਕਰਦਿਆਂ ਦੱਸਿਆ ਕਿ ਸਵੇਰੇ ਆਸਾ ਦੀ ਵਾਰ ਦੇ ਸ਼ਬਦ ਕੀਰਤਨ ਉਪ੍ਰੰਤ ਬਾਅਦ ਦੁਪਹਿਰ 2.30 ਵਜੇ ਤੱਕ ਡੇਰਾ ਨਿਰਮਲੇ ਤਪੋਬਣ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਸਿੰਘ ਸਾਹਿਬਾਨ, ਨਿਰਮਲੇ ਸੰਤ ਮਹਾਂਪੁਰਸ਼, ਪੰਥਕ ਆਗੂ ਤੇ ਰਾਗੀ ਜਥੇ ਗੁਰਮਤਿ ਵਿਚਾਰਾਂ ਅਤੇ ਸ਼ਬਦ ਕੀਰਤਨ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਲਾਨਾ ਗੁਰਮਤਿ ਸਮਾਗਮ ਵਿਚ ਸ਼ਾਮਿਲ ਹੋਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਅੰਮ੍ਰਿਤਸਰ ਪੁੱਜ ਰਹੀਆਂ ਹਨ। ਅੱਜ ਚੌਥੇ ਦਿਨ ਵੀ ਸਜਿਆ ਲੜੀਵਾਰ ਗੁਰਮਤਿ ਸਮਾਗਮ: ਕਾਰ ਸੇਵਾ ਸੰਪ੍ਰਦਾਇ ਦੇ ਮੀਡੀਆ ਸਲਾਹਕਾਰ ਭਾਈ ਰਾਮ ਸਿੰਘ ਭਿੰਡਰ ਨੇ ਦੱਸਿਆ ਕਿ ਸਲਾਨਾ ਗੁਰਮਤਿ ਸਮਾਗਮਾਂ ਦੌਰਾਨ ਪਿਛਲੇ ਦਿਨਾਂ ਤੋਂ ਜਾਰੀ ਲੜੀਵਾਰ ਸਮਾਗਮਾਂ ਤਹਿਤ ਅੱਜ ਚੌਥੇ ਦਿਨ ਵੀ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਦੌਰਾਨ ਸੰਤਾਂ ਮਹਾਂਪੁਰਖਾਂ, ਕਥਾਵਾਚਕਾਂ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ, ਭਾਈ ਸਿਮਰਨ ਨਰਾਇਣ ਸਿੰਘ, ਭਾਈ ਹਰਮਨਪ੍ਰੀਤ ਸਿੰਘ ਅਤੇ ਭਾਈ ਸਤਨਾਮ ਸਿੰਘ ਪੂਰਨਪੁਰ ਦੇ ਰਾਗੀ ਜਥਿਆਂ ਨੇ ਅਲੌਕਿਕ ਗੁਰਬਾਣੀ ਕੀਰਤਨ ਦੀ ਅੰਮ੍ਰਿਤਮਈ ਵਰਖਾ ਕਰਕੇ ਕਲਯੁੱਗੀ ਜੀਵਾਂ ਦੇ ਤਪਦੇ ਹਿਰਦਿਆਂ ਨੂੰ ਠਾਰਿਆ। ਨਾਮਵਰ ਕਥਾਵਾਚਕ ਭਾਈ ਅਤਰ ਸਿੰਘ ਜੋਤੀ ਸਰੂਪ ਵਾਲੇ, ਸ਼੍ਰੋਮਣੀ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਤਰਸੇਮ ਸਿੰਘ, ਭਾਈ ਸਤਵੰਤ ਸਿੰਘ, ਸੰਤ ਜ਼ੈਲ ਸਿੰਘ ਸ਼ਾਸਤਰੀ, ਆਚਾਰੀਆ ਗਜਿੰਦਰ ਸਿੰਘ ਸੇਖਵਾਂ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਗਿਆਨੀ ਪ੍ਰੇਮ ਸਿੰਘ ਨੇ ਮਹਾਂਪੁਰਖਾਂ ਦੇ ਜੀਵਨ, ਉਨ੍ਹਾਂ ਦੀਆਂ ਪ੍ਰਾਪਤੀਆਂ, ਨਾਮ-ਸਿਮਰਨ, ਕੀਤੀਆਂ ਕਾਰ ਸੇਵਾਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਅਮੁੱਲ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣੂੰ ਕਰਵਾਇਆ। ਸੰਤਾਂ ਮਹਾਂਪੁਰਖਾਂ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸਾਨੂੰ ਆਪਣੇ ਮਹਾਂਪੁਰਖਾਂ ਦੀ ਵਿਰਾਸਤ ਨਾਲ ਜੋੜਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਸੇਵਾ, ਸਿਮਰਨ ਅਤੇ ਸੱਚੇ ਜੀਵਨ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਨੇ ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਵਲੋਂ ਗੁਰਧਾਮਾਂ ਦੀ ਕਾਰ ਸੇਵਾ ਦੇ ਨਾਲ-ਨਾਲ, ਵਾਤਵਰਣ ਦੀ ਸ਼ੁੱਧਤਾ, ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਸਫ਼ਾਈ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਨਿਭਾਈਆਂ ਜਾ ਰਹੀਆਂ ਨਿਰੰਤਰ ਸੇਵਾਵਾਂ ਦੀ ਵੀ ਮੁਕਤਕੰਠ ਸ਼ਲਾਘਾ ਕੀਤੀ। ਇਸ ਮੌਕੇ ਮੰਡਲੇਸ਼ਵਰ ਸਵਾਮੀ ਜਗਤਾ ਨੰਦ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਅਜਾਇਬ ਸਿੰਘ ਅਭਿਆਸੀ, ਹਰਭਜਨ ਸਿੰਘ ਵਕਤਾ, ਭਾਈ ਰਾਮ ਸਿੰਘ ਭਿੰਡਰ, ਐਕਸੀਅਨ ਸੁਖਜਿੰਦਰ ਸਿੰਘ, ਜਗਤਾਰ ਸਿੰਘ ਖੋਦੇ, ਬਾਬਾ ਗੁਰਨਾਮ ਸਿੰਘ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਸੰਤੋਖ ਸਿੰਘ ਪਾਲਦੀ, ਸੰਤ ਅਮਰੀਕ ਸਿੰਘ ਮੰਨਣਹਾਣਾ, ਸੰਤ ਬਿਕਰਮਜੀਤ ਸਿੰਘ ਨੰਗਲ ਖੁਰਦ, ਸੰਤ ਪ੍ਰੀਤਮ ਸਿੰਘ ਬਾੜੀਆਂ, ਸੰਤ ਬਲਜੀਤ ਸਿੰਘ ਬਾੜੀਆ, ਮਹੰਤ ਅਮਰੀਕ ਸਿੰਘ, ਮਹੰਤ ਮਨਜੀਤ ਸਿੰਘ ਖੈਰਾਬਾਦ, ਐਡਵੋਕੇਟ ਮਨਜੀਤ ਸਿੰਘ ਛੀਨਾ, ਹਰਭਜਨ ਸਿੰਘ ਸਿੱਧੂ, ਬਲਦੇਵ ਸਿੰਘ ਬਾਜਵਾ, ਸੁਖਰਾਜ ਸਿੰਘ ਸੰਧੂ, ਮਾਲਕ ਸਿੰਘ ਸੰਧੂ, ਪ੍ਰਗਟ ਸਿੰਘ ਬਟਾਲਾ, ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ, ਬਾਬਾ ਅਵਤਾਰ ਸਿੰਘ, ਬਾਬਾ ਨਾਜਰ ਸਿੰਘ ਸਮੇਤ ਹੋਰ ਕਈ ਸੰਤ-ਮਹਾਂਪੁਰਖ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਦਾ ਤਿਉਹਾਰ ਅੱਜ ਔਰਤਾਂ ਨੇ ਸ਼ਿੰਗਾਰ ਤੇ ਮਠਿਆਈ ਦੀਆਂ ਦੁਕਾਨਾਂ ’ਤੇ ਕੀਤੀ ਖ਼ਰੀਦਦਾਰਾਂ ਦੀ ਭੀੜ ਅਗਲੀ ਖ਼ਬਰ ਲੋਕ ਚਾਹੁੰਦੇ ਹਨ ਕਿ ਪੰਥਕ ਏਕਤਾ ਹੋਵੇ, ਪਰ ਅਜੇ ਕੋਈ ਵੀ ਏਕਤਾ ਵਾਲਾ ਦਰਵਾਜ਼ਾ ਖੋਲ੍ਹ ਨਹੀਂ ਰਿਹਾ –ਸਿਮਰਨਜੀਤ ਸਿੰਘ ਮਾਨ
Ad Position 24