29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਨੇ ਫਿਊਜ਼ਨ-2026 ਦੇ ਲੁੱਡੀ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਵਲੋਂ ਕਰਵਾਏ ਗਏ ਅੰਤਰ-ਸਕੂਲ ਤਕਨੀਕੀ ਅਤੇ ਸੱਭਿਆਚਾਰਕ ਮੇਲੇ ‘ਫਿਊਜ਼ਨ-2026’ ਦਟ ਲੁੱਡੀ ਮੁਕਾਬਲੇ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਹਰਜੀਤ ਕੌਰ, ਐੱਮ.

Ad Position 21
No active advertisement
ਫਿਊਜ਼ਨ-2026 ਦੇ ਲੁੱਡੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆ ਦੀ ਹੌਸਲਾ ਅਫਜਾਈ ਕਰਦੇ ਹੋਏ ਪ੍ਰਿੰ: ਹਰਜੀਤ ਸਿੰਘ। ਤਸਵੀਰ : ਨਿਰਮਲ ਸਟੂਡੀਓ 29-10-2026
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਵਲੋਂ ਕਰਵਾਏ ਗਏ ਅੰਤਰ-ਸਕੂਲ ਤਕਨੀਕੀ ਅਤੇ ਸੱਭਿਆਚਾਰਕ ਮੇਲੇ ‘ਫਿਊਜ਼ਨ-2026’ ਦਟ ਲੁੱਡੀ ਮੁਕਾਬਲੇ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਹਰਜੀਤ ਕੌਰ, ਐੱਮ. ਡੀ. ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ’ਚ ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੀ ਪ੍ਰਤੀਕ ਲੁੱਡੀ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੇ ਜੋਸ਼, ਤਾਲਮੇਲ, ਆਤਮ-ਵਿਸ਼ਵਾਸ ਅਤੇ ਸ਼ਾਨਦਾਰ ਕਲਾਤਮਕ ਹੁਨਰ ਨੇ ਉਨ੍ਹਾਂ ਨੂੰ ਪਹਿਲਾ ਇਨਾਮ ਦਿਵਾਇਆ। ਇਹ ਮਾਣਮੱਤੀ ਪ੍ਰਾਪਤੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਮੁਕਾਬਲੇ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਬੇਅੰਤ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ 31 ਨੂੰ ਮਨਾਈ ਜਾਵੇਗੀ 42ਵੀਂ ਸਾਲਾਨਾ ਬਰਸੀ : ਭਾਈ ਸਖੀਰਾ ਅਗਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਵਲੋਂ ‘ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ’ ਤਹਿਤ ਸਿਹਤ ਜਾਗਰੂਕਤਾ ਪੈਦਲ ਯਾਤਰਾ
Ad Position 24