29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਫਾਈਬਰ ਆਪਟਿਕਸ ਦੇ ਮੋਢੀ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਸੰਬੰਧੀ ਸਮਾਗਮ 31 ਨੂੰ

ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਪ-ਕੁਲਪਤੀ ਪ੍ਰੋ. (ਡਾ.)

Ad Position 21
No active advertisement
ਡਾ. ਨਰਿੰਦਰ ਸਿੰਘ ਕਪਾਨੀ। 29-10-2026
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਪ੍ਰੇਰਨਾ ਅਤੇ ਅਗਵਾਈ ਹੇਠ 31 ਅਕਤੂਬਰ ਨੂੰ ਵਿਸ਼ਵ ਪ੍ਰਸਿੱਧ ਵਿਗਿਆਨੀ ਅਤੇ ਫਾਈਬਰ ਆਪਟਿਕਸ ਦੇ ਮੋਢੀ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਯਾਦਗਾਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਡਾ. ਕਪਾਨੀ ਦੇ ਜੀਵਨ, ਵਿਗਿਆਨਕ ਪ੍ਰਾਪਤੀਆਂ ਅਤੇ ਆਧੁਨਿਕ ਆਪਟੀਕਲ ਸੰਚਾਰ ਤਕਨਾਲੋਜੀ ਦੇ ਵਿਕਾਸ ਵਿਚ ਪਾਏ ਅਹਿਮ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਸਮਾਗਮ ਦੇ ਕੋਆਰਡੀਨੇਟਰ ਡਾ. ਰਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਯਾਦਗਾਰੀ ਭਾਸ਼ਣ ਰਾਹੀਂ ਡਾ. ਨਰਿੰਦਰ ਸਿੰਘ ਕਪਾਨੀ ਦੀ ਵਿਲੱਖਣ ਵਿਗਿਆਨਕ ਯਾਤਰਾ ਨੂੰ ਯਾਦ ਕਰਦਿਆਂ ਫਾਈਬਰ ਆਪਟਿਕਸ ਅਤੇ ਆਧੁਨਿਕ ਸੰਚਾਰ ਤਕਨਾਲੋਜੀ ਦੇ ਖੇਤਰ ਵਿਚ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਮਹੱਤਤਾ ਉਜਾਗਰ ਕੀਤੀ ਜਾਵੇਗੀ। ਡਾ. ਰਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਪ੍ਰਮੁੱਖ ਭਾਸ਼ਣ ਡਾ. ਸ਼ਿਵਾਨੰਦ ਕਨਾਵੀ ਦੇਣਗੇ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸ਼ਨੀਵਾਰ, 31 ਅਕਤੂਬਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਦਫ਼ਤਰ ਦੇ ਸੈਨੇਟ ਹਾਲ ਵਿਚ ਸ਼ੁਰੂ ਹੋਵੇਗਾ, ਜਿਸ ’ਚ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਪ੍ਰਧਾਨਗੀ ਭਾਸ਼ਣ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਕੈਮਿਸਟਾਂ ਦੀ ਚੈਕਿੰਗ ਸੰਬੰਧੀ ਪੰਜਾਬ ਪੁਲਿਸ ਲਈ ਜਾਰੀ ਕੀਤੇ ਜਾਣ ਸਪੱਸ਼ਟ ਦਿਸ਼ਾ-ਨਿਰਦੇਸ਼ ਅਗਲੀ ਖ਼ਬਰ ਅੱਧੀ ਸਦੀ ਤੋਂ ਪੁਰਾਣੀਆਂ ਨਗਰ ਨਿਗਮ ਦੀਆਂ 1058 ਦੁਕਾਨਾਂ ਦੇ ਕਿਰਾਏਦਾਰਾਂ ਨੂੰ ਮਾਲਕ ਬਣਨ ਦਾ ਮਿਲਿਆ ਮੌਕਾ
Ad Position 24