29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੁਲਿਸ ਸ਼ਹੀਦੀ ਯਾਦਗਾਰੀ ਹਫ਼ਤੇ ਦੌਰਾਨ ਪੁਲਿਸ ਲਾਈਨ ’ਚ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ

ਅੰਮ੍ਰਿਤਸਰ, 28 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਸ਼ਹੀਦੀ ਯਾਦਗਾਰੀ ਹਫ਼ਤੇ ਤਹਿਤ ਕਮਿਸ਼ਨਰੇਟ ਪੁਲਿਸ ਵਲੋਂ ਪੁਲਿਸ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਵੱਖ-ਵੱਖ ਜਾਗਰੂਕਤਾ ਅਤੇ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੁਲਿਸ ਲਾਈਨ ਵਿਖੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਆਮ ਲੋਕਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 29-10-2026
ਅੰਮ੍ਰਿਤਸਰ, 28 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਸ਼ਹੀਦੀ ਯਾਦਗਾਰੀ ਹਫ਼ਤੇ ਤਹਿਤ ਕਮਿਸ਼ਨਰੇਟ ਪੁਲਿਸ ਵਲੋਂ ਪੁਲਿਸ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਵੱਖ-ਵੱਖ ਜਾਗਰੂਕਤਾ ਅਤੇ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੁਲਿਸ ਲਾਈਨ ਵਿਖੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਆਮ ਲੋਕਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਪ੍ਰਦਰਸ਼ਨੀ ਦੌਰਾਨ ਪੁਲਿਸ ਵਲੋਂ ਵਰਤੇ ਜਾਂਦੇ ਵੱਖ-ਵੱਖ ਹਥਿਆਰਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ.ਸੀ.ਪੀ. ਸਥਾਨਕ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਬਲਵਿੰਦਰ ਸਿੰਘ ਲਾਈਨ ਅਫ਼ਸਰ ਸਬ-ਇੰਸਪੈਕਟਰ ਦਲਜੀਤ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਤੇ ਹੋਰ ਪੁਲਿਸ ਕਰਮਚਾਰੀਆਂ ਨੇ ਹਾਜ਼ਰੀਨ ਨੂੰ ਪੰਜਾਬ ਪੁਲਿਸ ਦੇ ਬਹਾਦਰ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੀਆਂ ਗੌਰਵਮਈ ਗਾਥਾਵਾਂ ਬਾਰੇ ਜਾਣੂ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਨਿੱਜੀ ਮਿਸ਼ਨ ਹਸਪਤਾਲ ਦੀ ਕੀਤੀ ਜਾਂਚ : ਮਿਆਦ ਪੁੱਗੀਆਂ ਦਵਾਈਆਂ ਮਿਲੀਆਂ, ਦਵਾਈਆਂ ਜ਼ਬਤ ਕਈ ਕਮਰੇ ਕੀਤ... ਅਗਲੀ ਖ਼ਬਰ ਕੈਮਿਸਟਾਂ ਦੀ ਚੈਕਿੰਗ ਸੰਬੰਧੀ ਪੰਜਾਬ ਪੁਲਿਸ ਲਈ ਜਾਰੀ ਕੀਤੇ ਜਾਣ ਸਪੱਸ਼ਟ ਦਿਸ਼ਾ-ਨਿਰਦੇਸ਼
Ad Position 24