29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜੰਡਿਆਲਾ ਗੁਰੂ ਵਿਖੇ ਸਰਾਂ ਅੱਡੇ ’ਤੇ ਬੈਠਣ ਤੇ ਪਖਾ਼ਨੇ ਦਾ ਪ੍ਰਬੰਧ ਨਾ ਹੋਣ ਕਾਰਨ ਯਾਤਰੀ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

ਜੰਡਿਆਲਾ ਗੁਰੂ, 28 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸਥਾਨਕ ਜਲੰਧਰ-ਅੰਮ੍ਰਿਤਸਰ ਜੀ. ਟੀ.

Ad Position 21
No active advertisement
ਅਜੀਤ ਡੈਸਕ 29-10-2026
ਜੰਡਿਆਲਾ ਗੁਰੂ, 28 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸਥਾਨਕ ਜਲੰਧਰ-ਅੰਮ੍ਰਿਤਸਰ ਜੀ.ਟੀ. ਰੋਡ ’ਤੇ ਸਥਿਤ ਸਰਾਂ ਅੱਡੇ ’ਤੇ ਯਾਤਰੀਆਂ ਦੇ ਬੈਠਣ ਲਈ ਉਚਿਤ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਅੱਡੇ ਤੋਂ ਰੋਜ਼ਾਨਾਂ ਵੱਡੀ ਗਿਣਤੀ ਵਿਚ ਯਾਤਰੀ ਬੱਸਾਂ ਅਤੇ ਥ੍ਰੀ-ਵ੍ਹੀਲਰਾਂ ਤੇ ਜੰਡਿਆਲਾ ਗੁਰੂ ਤੋਂ ਅੰਮ੍ਰਿਤਸਰ ਆਉਣ-ਜਾਣ ਲਈ ਸਵਾਰ ਹੁੰਦੇ ਹਨ। ਜ਼ਿਕਰਯੋਗ ਹੈ ਕਿ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਹੋਣ ਕਾਰਨ ਜ਼ਿਆਦਾਤਰ ਮਹਿਲਾ ਯਾਤਰੀ ਸਰਕਾਰੀ ਬੱਸਾਂ ਨੂੰ ਤਰਜੀਹ ਦਿੰਦੀਆਂ ਹਨ । ਕਈ ਵਾਰ ਬੱਸਾਂ ਦੀ ਉਡੀਕ ਵਿਚ ਉਨ੍ਹਾਂ ਨੂੰ ਲੰਮਾ ਸਮਾਂ ਅੱਡੇ ’ਤੇ ਰੁਕਣਾ ਪੈਂਦਾ ਹੈ ਪਰ ਬੈਠਣ ਲਈ ਕੋਈ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਉਹ ਪੱਥਰਾਂ ਜਾਂ ਜ਼ਮੀਨ ’ਤੇ ਬੈਠਣ ਲਈ ਮਜਬੂਰ ਹੁੰਦੀਆਂ ਹਨ। ਯਾਤਰੀਆਂ ਅਨੁਸਾਰ ਕਈ ਵਾਰ ਸਰਕਾਰੀ ਬੱਸਾਂ ਦੇ ਚਾਲਕ ਸਰਾਂ ਅੱਡੇ ’ਤੇ ਬਣੇ ਫਲਾਈ ਓਵਰ ਤੋਂ ਹੀ ਬੱਸਾਂ ਲੰਘਾ ਲੈਂਦੇ ਹਨ, ਜਿਸ ਕਾਰਨ ਯਾਤਰੀਆਂ ਨੂੰ ਲੰਮਾ ਸਮਾਂ ਬੱਸਾਂ ਦੀ ਉਡੀਕ ਕਰਨੀ ਪੈਂਦੀ ਹੈ। ਇਸ ਦਾ ਸਿੱਧਾ ਲਾਭ ਪ੍ਰਾਈਵੇਟ ਬੱਸਾਂ ਨੂੰ ਮਿਲਦਾ ਹੈ। ਇਸ ਤੋਂ ਇਲਾਵਾ, ਮੀਂਹ ਦੌਰਾਨ ਯਾਤਰੀਆਂ ਦੇ ਖੜ੍ਹਨ ਲਈ ਕੋਈ ਸ਼ੈੱਡ ਨਾ ਹੋਣ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧ ਜਾਂਦੀਆਂ ਹਨ। ਅੱਡੇ ’ਤੇ ਮਹਿਲਾ ਯਾਤਰੀਆਂ ਲਈ ਪਖ਼ਾਨੇ ਦੀ ਸਹੂਲਤ ਵੀ ਉਪਲਬੱਧ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੂੰ ਖ਼ਾਸ ਤੌਰ ’ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਥਾਨਕ ਵਸਨੀਕਾਂ ਅਤੇ ਵੱਖ-ਵੱਖ ਪਿੰਡਾਂ ਤੋਂ ਆਉਣ ਵਾਲੇ ਯਾਤਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਾਂ ਅੱਡੇ ’ਤੇ ਬੈਠਣ ਲਈ ਢੁੱਕਵਾਂ ਪ੍ਰਬੰਧ ਕਰਨ ਦੇ ਨਾਲ-ਨਾਲ ਮੀਂਹ ਤੋਂ ਬਚਾਅ ਲਈ ਸ਼ੈੱਡ ਅਤੇ ਮਹਿਲਾਵਾਂ ਦੀ ਸਹੂਲਤ ਲਈ ਪਖਾਨਿਆਂ ਦਾ ਨਿਰਮਾਣ ਵੀ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਰੋਧੀ ਧਿਰਾਂ ਦੀ ਨੀਂਦ ਕਰੇਗੀ ਹਰਾਮ-ਹਰਪ੍ਰਤਾਪ ਸਿੰਘ ਅਜਨਾਲ...
Ad Position 24