ਛੀਨਾ ਕਰਮ ਸਿੰਘ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਓਠੀਆ, 29 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਦੇ ਵੱਡੇ ਗੁਰਦੁਆਰਾ ਸਾਹਿਬ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵਿਸ਼ਰੀ ਜਥੇ ਅਤੇ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ।
ਅਜੀਤ ਡੈਸਕ
30-10-2026