31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਸਟਮਜ਼ (ਪ੍ਰੀਵੈਂਟਿਵ) ਕਮਿਸ਼ਨਰੇਟ ਦੁਆਰਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਅੰਮ੍ਰਿਤਸਰ, 30 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਕਸਟਮਜ਼ (ਪ੍ਰੀਵੈਂਟਿਵ) ਕਮਿਸ਼ਨਰੇਟ ਅੰਮ੍ਰਿਤਸਰ ਵਲੋਂ 1 ਨਵੰਬਰ 2026 ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ 2026’ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ ਵਿਸ਼ਾ ਖੁਸ਼ਹਾਲੀ ਲਈ ਇਮਾਨਦਾਰੀ ਹੈ, ਜਿਸਦਾ ਮੁੱਖ ਉਦੇਸ਼ ਜਨਤਕ ਸੇਵਾਵਾਂ ’ਚ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨਾ ਹੈ।

Ad Position 21
No active advertisement
ਕਸਟਮਜ਼ (ਪ੍ਰੀਵੈਂਟਿਵ) ਕਮਿਸ਼ਨਰੇਟ ਅੰਮ੍ਰਿਤਸਰ ਦੇ ਅਧਿਕਾਰੀ ਤੇ ਕਰਮਚਾਰੀ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਸਹੁੰ ਚੁੱਕਦੇ ਹੋਏ। ਤਸਵੀਰ : ਹਰਜੀਤ ਸਿੰਘ 31-10-2026
ਅੰਮ੍ਰਿਤਸਰ, 30 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਕਸਟਮਜ਼ (ਪ੍ਰੀਵੈਂਟਿਵ) ਕਮਿਸ਼ਨਰੇਟ ਅੰਮ੍ਰਿਤਸਰ ਵਲੋਂ 1 ਨਵੰਬਰ 2026 ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ 2026’ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ ਵਿਸ਼ਾ ਖੁਸ਼ਹਾਲੀ ਲਈ ਇਮਾਨਦਾਰੀ ਹੈ, ਜਿਸਦਾ ਮੁੱਖ ਉਦੇਸ਼ ਜਨਤਕ ਸੇਵਾਵਾਂ ’ਚ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨਾ ਹੈ। ਇਮਾਨਦਾਰੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਸਟਮਜ਼ (ਪ੍ਰੀਵੈਂਟਿਵ) ਅੰਮ੍ਰਿਤਸਰ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੁਆਰਾ ‘ਇਮਾਨਦਾਰੀ ਸਹੁੰ’ ਚੁੱਕਣ ਦਾ ਸਮਾਗਮ ਆਯੋਜਿਤ ਕੀਤਾ ਗਿਆ। ਵਿਜੀਲੈਂਸ ਸੰਬੰਧੀ ਰੋਕਥਾਮ ਉਪਾਵਾਂ ਦੀ ਮਹੱਤਤਾ ‘ਤੇ ਇਕ ਬਹਿਸ ਮੁਕਾਬਲਾ ਕਰਵਾਇਆ ਗਿਆ। ਨੌਜਵਾਨ ਵਿਦਿਆਰਥੀਆਂ ਨੂੰ ਇਮਾਨਦਾਰੀ ਤੇ ਨੈਤਿਕਤਾ ਦੀ ਮਹੱਤਤਾ ਬਾਰੇ ਜਾਗਰੂਕ ??ਕਰਨ ਲਈ ਸੀ.ਪੀ.ਡੀ. ਜੰਮੂ ਦੇ ਸਹਾਇਕ ਕਮਿਸ਼ਨਰ ਦੀ ਦੇਖ-ਰੇਖ ਹੇਠ ਇਕ ਸਥਾਨਕ ਸਰਕਾਰੀ ਸਕੂਲ ’ਚ ਚਿੱਤਰਕਾਰੀ ਮੁਕਾਬਲਾ ਕਰਵਾਇਆ ਗਿਆ। ਇਸਦੇ ਨਾਲ ਆਈ. ਸੀ. ਪੀ. ਅਟਾਰੀ ਦੇ ਸਹਾਇਕ ਕਮਿਸ਼ਨਰ ਵਲੋਂ ਵੀ ਇਕ ਗ੍ਰਾਮ ਪੰਚਾਇਤ ’ਚ ਵਿਜੀਲੈਂਸ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ, ਜਿਸ ਦੌਰਾਨ ਨੈਤਿਕ ਆਚਰਣ ਅਤੇ ਸਮੂਹਿਕ ਜ਼ਿੰਮੇਵਾਰੀ ਬਾਰੇ ਜਾਗਰੂਕਤਾ ਫੈਲਾਉਣ ਲਈ ‘ਨਾਗਰਿਕ ਇਮਾਨਦਾਰੀ ਸਹੁੰ‘ ਚੁਕਾਈ ਗਈ। ਇਸ ਤੋਂ ਇਲਾਵਾ 31 ਅਕਤੂਬਰ ਨੂੰ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਕਸਟਮਜ਼ ਹਾਊਸ ਅੰਮ੍ਰਿਤਸਰ ਦੀ ਵਿਜੀਲੈਂਸ ਸ਼ਾਖਾ ਵਿਖੇ ਇਕ ਕੈਂਪ ਲਗਾਇਆ ਜਾ ਰਿਹਾ ਹੈ। ਇਨ੍ਹਾਂ ਉਪਰਾਲਿਆਂ ਰਾਹੀਂ ਕਮਿਸ਼ਨਰੇਟ ਵਿਜੀਲੈਂਸ ਪ੍ਰਣਾਲੀ ਨੂੰ ਮਜ਼ਬੂਤ ??ਕਰਨ ਅਤੇ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਲਈ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ‘ਬੂਟ ਕੈਂਪ’ ਲਗਾਇਆ ਅਗਲੀ ਖ਼ਬਰ ਕੰਨਿਆ ਸਕੂਲ ਹਾਜੀਪੁਰ ’ਚ ਪੜ੍ਹਾਉਂਦੇ ਸਮੇਂ ਅਧਿਆਪਕਾ ਦੀ ਦਿਲ ਦੀ ਗਤੀ ਰੁਕਣ ਕਾਰਨ ਮੌਤ
Ad Position 24