31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੰਨੀ ਸਵੀਟ ਸ਼ਾਪ ਤੋਂ ਬੇਸਨ ਦੀ ਬਰਫ਼ੀ ਤੇ ਗਰੀਨ ਕਰੇਲੇ ਦੇ ਸੈਂਪਲ ਭਰੇ

ਜੰਡਿਆਲਾ ਗੁਰੂ, 31 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਸੰਨੀ ਸਵੀਟ ਸ਼ਾਪ ਤੋਂ ਬੇਸਨ ਦੀ ਬਰਫ਼ੀ ਅਤੇ ਗਰੀਨ ਕਰੇਲੇ ਦੇ ਸੈਂਪਲ ਲਏ ਗਏ, ਜਦਕਿ ਨਿੱਜਰਪੁਰਾ ਟੋਲ ਪਲਾਜ਼ਾ ਨੇੜੇ ਸਥਿਤ ਕਾਕੇ ਦੇ ਢਾਬੇ ਤੋਂ ਦਾਲ ਅਤੇ ਸਬਜ਼ੀ ਦੇ ਸੈਂਪਲ ਭਰੇ ਗਏ।

Ad Position 21
No active advertisement
ਡੀ.ਐਚ. ਓ. ਡਾਕਟਰ ਮਨਜੀਤ ਸਿੰਘ ਸਹਿਯੋਗੀਆਂ ਨਾਲ ਮਠਿਆਈ ਦੀ ਦੁਕਾਨ ’ਤੇ ਜਾਂਚ ਕਰਦੇ ਹੋਏ। ਤਸਵੀਰ : ਅੰਮ੍ਰਿਤ ਪਾਲ ਸਿੰਘ 01-11-2026
ਜੰਡਿਆਲਾ ਗੁਰੂ, 31 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਸੰਨੀ ਸਵੀਟ ਸ਼ਾਪ ਤੋਂ ਬੇਸਨ ਦੀ ਬਰਫ਼ੀ ਅਤੇ ਗਰੀਨ ਕਰੇਲੇ ਦੇ ਸੈਂਪਲ ਲਏ ਗਏ, ਜਦਕਿ ਨਿੱਜਰਪੁਰਾ ਟੋਲ ਪਲਾਜ਼ਾ ਨੇੜੇ ਸਥਿਤ ਕਾਕੇ ਦੇ ਢਾਬੇ ਤੋਂ ਦਾਲ ਅਤੇ ਸਬਜ਼ੀ ਦੇ ਸੈਂਪਲ ਭਰੇ ਗਏ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਦੀ ਅਗਵਾਈ ਹੇਠ ਫੂਡ ਸੇਫਟੀ ਅਫ਼ਸਰ ਕਮਲਦੀਪ ਕੌਰ ਅਤੇ ਸਹਿਯੋਗੀ ਅਧਿਕਾਰੀਆਂ ਦੀ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਇਕੱਤਰ ਕੀਤੇ ਗਏ ਸਾਰੇ ਸੈਂਪਲ ਜਾਂਚ ਲਈ ਸਬੰਧਤ ਲੈਬਾਰਟਰੀ ਵਿਚ ਭੇਜੇ ਜਾਣਗੇ ਅਤੇ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖਾਣ-ਪੀਣ ਵਾਲੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਫੂਡ ਸੇਫਟੀ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਲਾਜ਼ਮੀ ਤੌਰ ’ਤੇ ਕਰਵਾਉਣ। ਖਾਣਾ ਤਿਆਰ ਕਰਦੇ ਸਮੇਂ ਸਾਫ਼-ਸੁਥਰੇ ਕੱਪੜੇ ਅਤੇ ਟੋਪੀਆਂ ਪਹਿਨਣ ਦੇ ਨਾਲ-ਨਾਲ ਦਸਤਾਨਿਆਂ ਦੀ ਵਰਤੋਂ ਕਰਨ ਅਤੇ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਾਹਰੋਂ ਖਾਣ-ਪੀਣ ਵਾਲੀਆਂ ਵਸਤਾਂ ਖ਼ਰੀਦਣ ਸਮੇਂ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣਾ ਜ਼ਰੂਰੀ ਹੈ, ਜਿਸ ਵਾਸਤੇ ਦੁਕਾਨਦਾਰਾਂ ਅਤੇ ਖਪਤਕਾਰਾਂ ਦੋਵਾਂ ਦਾ ਸਹਿਯੋਗ ਅਹਿਮ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਬੁਰਜੀ ਵਿਖੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ‘ਦੀ ਰੈਵੇਨਿਊ ਪਟਵਾਰ ਯੂਨੀਅਨ’ ਮਜੀਠਾ ਅਤੇ ਐਸ. ਡੀ. ਐਮ. ਮਜੀਠਾ ਵਿਚਕਾਰ ਚੱਲ ਰਿਹਾ ਰੇੜਕਾ ਖ਼ਤਮ
Ad Position 24