ਸੁੱਖ ਔਜਲਾ ਦੀ ਅਗਵਾਈ ਹੇਠ ਅਜਨਾਲਾ ਵਿਚ 2 ਰੋਜ਼ਾ ਵਾਲੀਬਾਲ ਟੂਰਨਾਮੈਂਟ ਦੀ ਹੋਈ ਸ਼ੁਰੂਆਤ
ਅਜਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਭਰਾ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਮੀਤ ਪ੍ਰਧਾਨ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੀ ਅਗਵਾਈ ਹੇਠ ਅਜਨਾਲਾ ਵਿਚ ਵਾਲੀਬਾਲ ਐਸੋਸੀਏਸ਼ਨ ਆਫ਼ ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਬਲਾਕ ਪੱਧਰੀ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਸ ਟੂਰਨਾਮੈਂਟ ਦੀ ਰਸਮੀ ਤੌਰ ’ਤੇ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਖ ਔਜਲਾ ਨੇ ਕਿਹਾ ਕਿ ਇਸ ਟੂਰਨਾਮੈਂਟ ਵਿਚ ਅਜਨਾਲਾ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਕਰੀਬ 30 ਟੀਮਾਂ ਹਿੱਸਾ ਲੈਣਗੀਆਂ।
ਅਜਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਭਰਾ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਮੀਤ ਪ੍ਰਧਾਨ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੀ ਅਗਵਾਈ ਹੇਠ ਅਜਨਾਲਾ ਵਿਚ ਵਾਲੀਬਾਲ ਐਸੋਸੀਏਸ਼ਨ ਆਫ਼ ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਬਲਾਕ ਪੱਧਰੀ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਸ ਟੂਰਨਾਮੈਂਟ ਦੀ ਰਸਮੀ ਤੌਰ ’ਤੇ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਖ ਔਜਲਾ ਨੇ ਕਿਹਾ ਕਿ ਇਸ ਟੂਰਨਾਮੈਂਟ ਵਿਚ ਅਜਨਾਲਾ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਕਰੀਬ 30 ਟੀਮਾਂ ਹਿੱਸਾ ਲੈਣਗੀਆਂ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਮੁੱਖ ਮਕਸਦ ਪਿੰਡਾਂ ਵਿਚ ਲੁਕੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਦੇਣਾ ਹੈ। ਉਨ੍ਹਾਂ ਅੱਜ ਸਵੇਰੇ 8 ਵਜੇ ਤੋਂ ਹੀ ਟੂਰਨਾਮੈਂਟ ਵਿਚ ਪਹੁੰਚ ਕੇ ਖੇਡਣ ਵਾਲੇ ਖਿਡਾਰੀਆਂ ਦੀ ਸ਼ਲਾਘਾ ਕੀਤੀ। ਸੁੱਖ ਔਜਲਾ ਨੇ ਕਿਹਾ ਕਿ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਹਨ ਅਤੇ ਐਸੋਸੀਏਸ਼ਨ ਵਲੋਂ ਖਿਡਾਰੀਆਂ ਨੂੰ ਲੋੜੀਂਦੀਆਂ ਖੇਡ ਸਹੂਲਤਾਂ ਅਤੇ ਖੇਡ ਸਮੱਗਰੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਹਰਜਿੰਦਰ ਸਿੰਘ ਬਾਜਵਾ, ਐਡਵੋਕੇਟ ਸੰਦੀਪ ਕੌਸ਼ਲ, ਫ਼ੌਜੀ ਅਵਤਾਰ ਸਿੰਘ ਵੰਝਾਂਵਾਲਾ, ਪ੍ਰਧਾਨ ਜਸ਼ਨਦੀਪ ਸਿੰਘ ਨਿੱਝਰ ਅਤੇ ਨਿਆਮਤ ਮਸੀਹ ਸੂਫੀ ਆਦਿ ਹਾਜ਼ਰ ਸਨ।