02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਿੰਡ ਕਰਨਾਲਾ ਤੋਂ ਅਕਾਲੀ ਦਲ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਚਵਿੰਡਾ ਦੇਵੀ, 1 ਨਵੰਬਰ (ਸਤਪਾਲ ਸਿੰਘ ਢੱਡੇ)— ਪਿੰਡ ਕਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਵਿਅਕਤੀਆਂ ਨੂੰ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਾਰਟੀ ਵਿਚ ਸ਼ਾਮਿਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਚਵਿੰਡਾ ਦੇਵੀ, 1 ਨਵੰਬਰ (ਸਤਪਾਲ ਸਿੰਘ ਢੱਡੇ)— ਪਿੰਡ ਕਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਵਿਅਕਤੀਆਂ ਨੂੰ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਾਰਟੀ ਵਿਚ ਸ਼ਾਮਿਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਆਪ ’ਚ ਸ਼ਾਮਿਲ ਹੋਣ ਵਾਲਿਆਂ ਵਿਚ ਸ਼ਮਸ਼ੇਰ, ਆਕਾਸ਼, ਦਵਿੰਦਰ, ਪਰਵੀਨ, ਸਾਇਲ, ਜੁਗਲ, ਨੰਦ ਕਿਸ਼ੋਰ, ਮਨੋਜ, ਗੁਲਾਬ ਚੰਦ, ਅਮਰੀਕ, ਸਤਪਾਲ, ਪ੍ਰਿੰਸ, ਅਰੁਣ, ਪਵਨ, ਪਾਲੂ ਅਤੇ ਲਵਲੀ ਸਮੇਤ ਹੋਰ ਵਿਅਕਤੀ ਸ਼ਾਮਿਲ ਸਨ। ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਪੰਮਾ ਪ੍ਰਧਾਨ ਮਜੀਠਾ, ਸੁਖਵਿੰਦਰ ਸਿੰਘ ਬਿੱਟੂ ਮਜੀਠਾ, ਪਾਲੀ ਪ੍ਰਧਾਨ, ਸਾਬਕਾ ਸਰਪੰਚ ਜਸਵੰਤ, ਸਰਪੰਚ ਅਸ਼ਵਨੀ, ਵਿਸ਼ਾਲ, ਸੁੰਦਰ, ਰਵੀ ਅਤੇ ਸ਼ੁਭਮ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਨਾਅਰਿਆਂ ਦੀ ਨਹੀਂ ਪੱਕੀਆਂ ਗਰੰਟੀਆਂ ਤੇ ਇਮਾਨਦਾਰ ਨੀਤੀਆਂ ਦੀ ਲੋੜ-ਭਾਈ ਸੁਰਿੰਦਰਪਾਲ ਤਾਲਬਪੁਰਾ ਅਗਲੀ ਖ਼ਬਰ ਕਾਂਗਰਸ ਦੀ 4 ਨਵੰਬਰ ਦੀ ਸੰਗਰੂਰ ਰੈਲੀ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ- ਸਾਬਕਾ ਵਿਧਾਇਕ ਭਲਾਈਪੁਰ
Ad Position 24