02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਵਤਾਰ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕੀਤਾ ਗਿਆ । ਇਹ ਰੂਹਾਨੀ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 02-11-2026
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਵਤਾਰ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕੀਤਾ ਗਿਆ । ਇਹ ਰੂਹਾਨੀ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਵਲੋਂ ਸਮੁੱਚੇ ਸਕੂਲ ਸਟਾਫ਼ ਦੇ ਪੂਰਨ ਸਹਿਯੋਗ ਨਾਲ ਕਰਵਾਇਆ ਗਿਆ । ਸਮਾਗਮ ਦੌਰਾਨ ਹਾਊਸ ਮੈਂਬਰਾਂ ਦੇ ਨਾਲ-ਨਾਲ ਸਕੂਲ ਦੀ ਸੰਗੀਤ ਅਧਿਆਪਕਾ ਸਰਬਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੀਆਂ । ਧਾਰਮਿਕ ਸਮਾਗਮ ਦੀ ਆਰੰਭਤਾ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਮਨਮੋਹਕ ਅਤੇ ਇਲਾਹੀ ਗੁਰਬਾਣੀ ਕੀਰਤਨ ਗਾਇਨ ਕਰਕੇ ਸਮੁੱਚੇ ਵਾਤਾਵਰਨ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ ਗਿਆ । ਇਸ ਤੋਂ ਇਲਾਵਾ, ਗੁਰੂ ਸਾਹਿਬ ਜੀ ਦੀ ਲਾਸਾਨੀ ਜੀਵਨ ਸ਼ੈਲੀ, ਉਪਦੇਸ਼ਾਂ ਅਤੇ ਮਹਾਨ ਦੇਣ ਨੂੰ ਸਮਰਪਿਤ ਵਿਦਿਆਰਥੀਆਂ ਦੁਆਰਾ ਜੋਸ਼ੀਲੀ ਕਵੀਸ਼ਰੀ, ਭਾਵਪੂਰਤ ਧਾਰਮਿਕ ਕਵਿਤਾਵਾਂ ਅਤੇ ਪ੍ਰੇਰਨਾਦਾਇਕ ਲੈਕਚਰ ਪੇਸ਼ ਕੀਤੇ ਗਏ । ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਪੂਰੀ ਇਕਾਗਰਤਾ, ਅਨੁਸ਼ਾਸਨ ਅਤੇ ਸ਼ਰਧਾ ਨਾਲ ਸਮਾਗਮ ਨੂੰ ਸਰਵਣ ਕੀਤਾ ਅਤੇ ਗੁਰੂ ਸਾਹਿਬ ਜੀ ਦੀਆਂ ਅਪਾਰ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ। ਪ੍ਰੋਗਰਾਮ ਦੀ ਸਮਾਪਤੀ ਉਪਰੰਤ ਸਾਰੇ ਵਿਦਿਆਰਥੀਆਂ ਨੂੰ ਮਠਿਆਈ ਦਾ ਪ੍ਰਸ਼ਾਦ ਵੰਡਿਆ ਗਿਆ, ਜਿਸ ਦੀ ਸੇਵਾ ਸੋਨੀਆ ਕੌਰ ਵਲੋਂ ਬੜੀ ਸ਼ਰਧਾ ਨਾਲ ਨਿਭਾਈ ਗਈ । ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸਾਹਿਬ ਨੇ ਇਸ ਸਫ਼ਲ ਆਯੋਜਨ ਲਈ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਹਾਊਸ ਅਤੇ ਸਮੁੱਚੇ ਸਟਾਫ਼ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਧਾਲੀਵਾਲ ਦੀ ਅਗਵਾਈ ਹੇਠ ਹਲਕਾ ਅਜਨਾਲਾ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ-ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਅਗਲੀ ਖ਼ਬਰ ਗੁ. ਸ਼ਹੀਦ ਰਾਮ ਸਿੰਘ ਛਾਪਾ ਵਿਖੇ ਇੰਜ. ਬਲਰਾਜ ਸਿੰਘ ਤਰਸਿੱਕਾ ਦਾ ਸਨਮਾਨ
Ad Position 24