ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੁਕਾਬਲਿਆਂ ਦੇ ਕਲਾ ਊਤਸਵ 2026 ਵਿਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੀ ਮਾਣਮੱਤੀ ਪ੍ਰਾਪਤੀ
ਮਜੀਠਾ, 1 ਨਵੰਬਰ (ਮਨਿੰਦਰ ਸਿੰਘ ਸੋਖੀ)-ਮੰਚ ਲੋਕ ਅੰਮ੍ਰਿਤਸਰ ਵਲੋਂ ਕਰਵਾਏ ਗਏ 27ਵੇਂ ਇੰਟਰ ਸਕੂਲ ਡਾ: ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੁਕਾਬਲਿਆਂ ਤਹਿਤ ਕਲਾ ਉਤਸਵ 2026 ਵਿਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਜਿਸ ਵਿਚ ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ।
ਮਜੀਠਾ, 1 ਨਵੰਬਰ (ਮਨਿੰਦਰ ਸਿੰਘ ਸੋਖੀ)-ਮੰਚ ਲੋਕ ਅੰਮ੍ਰਿਤਸਰ ਵਲੋਂ ਕਰਵਾਏ ਗਏ 27ਵੇਂ ਇੰਟਰ ਸਕੂਲ ਡਾ: ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੁਕਾਬਲਿਆਂ ਤਹਿਤ ਕਲਾ ਉਤਸਵ 2026 ਵਿਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਜਿਸ ਵਿਚ ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਪੰਜਾਬ ਸਭਿਆਚਾਰ ਅਤੇ ਭਾਸ਼ਾ ਤੇ ਆਧਾਰਿਤ ਇਨ੍ਹਾਂ ਮੁਕਾਬਲਿਆਂ ਵਿਚ ਕਰੀਬ 35 ਸਕੂਲਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੇ ਲੋਕ ਗੀਤ ਮੁਕਾਬਲੇ ਵਿਚ ਇਸ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਸਲੋਗਨ ਲੇਖਣ ਮੁਕਾਬਲੇ ਵਿਚ ਗ੍ਰਿਸ਼ਮਾ ਨੇ ਦੂਸਰਾ ਸਥਾਨ ਹਾਸਿਲ ਕਰਕੇ ਜਿਲ੍ਹਾ ਭਰ ਵਿਚ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਸਕੂਲ ਮੈਨੇਜਿੰਗ ਕਮੇਟੀ ਦੇ ਐੱਮ. ਡੀ. ਡਾ: ਮੰਗਲ ਸਿੰਘ ਕਿਸ਼ਨਪੁਰੀ, ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਡਾਇਰੈਕਟਰ ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤ੍ਰੇਹਨ , ਵਾਈਸ ਪ੍ਰਿੰਸੀਪਲ ਮੈਡਮ ਸ਼ਿਖਾ ਨੇ ਵਧਾਈ ਦਿੱਤੀ ਵਿਦਿਆਰਥਣਾ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ।