ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸੈਦੋਲੇਹਲ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਤਰਸਿੱਕਾ, 1 ਨਵੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਸੈਦੋ ਲੇਹਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਗੁਰਮਤਿ ਸਮਾਗਮ ਬਾਬਾ ਸ਼ਮਸ਼ੇਰ ਸਿੰਘ ਮੁੱਖ ਸੇਵਾਦਾਰ ਹੁਣਾਂ ਦੀ ਰਹਿਨੁਮਾਈ ਹੇਠ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਿਆ।
ਤਰਸਿੱਕਾ, 1 ਨਵੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਸੈਦੋ ਲੇਹਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਗੁਰਮਤਿ ਸਮਾਗਮ ਬਾਬਾ ਸ਼ਮਸ਼ੇਰ ਸਿੰਘ ਮੁੱਖ ਸੇਵਾਦਾਰ ਹੁਣਾਂ ਦੀ ਰਹਿਨੁਮਾਈ ਹੇਠ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਿਆ। ਜਿਸ ’ਚ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸੁਖਵੰਤ ਸਿੰਘ ਚੰਨਣਕੇ ਤੇ ਬਾਬਾ ਦੀਪ ਸਿੰਘ ਖਜਾਲਾ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਸੰਬੰਧ ਵਿਚ ਵਿਸਥਾਰ ਨਾਲ ਸੰਗਤਾਂ ਵਿਚਾਰ ਸਾਂਝੇ ਕੀਤੇ। ਇਸ ਗੁਰਮਤਿ ਸਮਾਗਮ ’ਚ ਸੰਦੀਪ ਸਿੰਘ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਜੰਡਿਆਲਾ ਗੁਰੂ, ਦਲਬੀਰ ਸਿੰਘ ਪ੍ਰਿੰਸ ਸੈਦੋਲੇਲ, ਬਿਕਰਮਜੀਤ ਸਿੰਘ ਬਿੱਕਾ, ਹਰਜੀਤ ਸਿੰਘ ਚਾਟੀਵਿੰਡ, ਦਿਲਬਾਗ ਸਿੰਘ ਮੁਕੰਦਪੁਰ ਤੇ ਮਹਿਲ ਸਿੰਘ ਛਾਪਾ ਆਦਿ ਸੇਵਕਾਂ ਨੇ ਹਾਜ਼ਰੀਆਂ ਭਰੀਆਂ। ਗੁਰੂ ਕਾ ਲੰਗਰ ਅਤੁੱਟ ਵਰਤਿਆ।