ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਵਲੋਂ ਹਲਕਾ ਰਾਜਾਸਾਂਸੀ ਤੋਂ ਅਲਿਆਸ ਮਸੀਹ ਹਲਕਾ ਪ੍ਰਧਾਨ ਨਿਯੁਕਤ
ਚੋਗਾਵਾਂ/ਅਜਨਾਲਾ, 2 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅਜਨਾਲਾ ਵਿਖੇ ਮਸੀਹ ਭਾਈਚਾਰੇ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਮਸੀਹ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੀਟਿੰਗ ਵਿਚ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦੇ ਇੰਟਰਨੈਸ਼ਨਲ ਕੋਆਰਡੀਨੇਟਰ ਵਲੈਤ ਮਸੀਹ ਬੰਟੀ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ’ਤੇ ਪਹੁੰਚੇ।
ਮ
ਮਸੀਹ ਭਾਈਚਾਰੇ ਦੀ ਮੀਟਿੰਗ ਦੌਰਾਨ ਨਵ-ਨਿਯੁਕਤ ਹਲਕਾ ਪ੍ਰਧਾਨ ਅਲਿਆਸ ਮਸੀਹ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਵਲੈਤ ਮਸੀਹ ਬੰਟੀ ਨਾਲ ਆਹੁਦੇਦਾਰ । ਅਜੀਤ ਤਸਵੀਰ
03-11-2026
ਚੋਗਾਵਾਂ/ਅਜਨਾਲਾ, 2 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅਜਨਾਲਾ ਵਿਖੇ ਮਸੀਹ ਭਾਈਚਾਰੇ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਮਸੀਹ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੀਟਿੰਗ ਵਿਚ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦੇ ਇੰਟਰਨੈਸ਼ਨਲ ਕੋਆਰਡੀਨੇਟਰ ਵਲੈਤ ਮਸੀਹ ਬੰਟੀ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਅਲਿਆਸ ਮਸੀਹ ਵਲੋਂ ਭਾਈਚਾਰੇ ਅਤੇ ਇਸਾਈ ਕੌਮ ਪ੍ਰਤੀ ਕੀਤੀਆਂ ਗਈਆਂ ਮਹਾਨ ਗਤੀਵਿਧੀਆਂ ਅਤੇ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ। ਉਨ੍ਹਾਂ ਨੂੰ ਹਲਕਾ ਰਾਜਾਸਾਂਸੀ ਤੋਂ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦਾ ਹਲਕਾ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਹਲਕਾ ਪ੍ਰਧਾਨ ਅਲਿਆਸ ਮਸੀਹ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦੇ ਚੇਅਰਮੈਨ ਜਤਿੰਦਰ ਮਸੀਹ, ਗੌਰਵ ਅਤੇ ਵਲੈਤ ਮਸੀਹ ਬੰਟੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਸਮੂਹ ਹਾਈਕਮਾਂਡ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਿਲੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ ਅਤੇ ਸੰਗਠਨ ਦੀ ਮਜ਼ਬੂਤੀ ਲਈ ਹਮੇਸ਼ਾ ਤਤਪਰ ਰਹਿਣਗੇ।