ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਹੁਨਰ ਸਿਖਾ ਕੇ ਸਵੈ-ਰੁਜ਼ਗਾਰ ਦੇਣ ਲਈ ਸਰਕਾਰ ਤਿਆਰ : ਡੀ. ਸੀ. ਦਲਵਿੰਦਰਜੀਤ ਸਿੰਘ
ਸਠਿਆਲਾ, 2 ਨਵੰਬਰ (ਜਗੀਰ ਸਿੰਘ ਸਫਰੀ)-ਗੁਰੂ ਤੇਗ ਬਹਾਦਰ ਨਗਰ ਸਠਿਆਲਾ ਵਿਖੇ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਦੀ ਗ੍ਰਿਫ਼ਤ ਵਿਚ ਆਏ ਨੌਜਵਾਨਾਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਹੁਨਰਮੰਦ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਤਿਆਰ ਹੈ।
ਗ
ਗੁਰੂ ਤੇਗ ਬਹਾਦਰ ਨਗਰ ਸਠਿਆਲਾ ਵਿਖੇ ਡਿਪਟੀ ਕਮਸ਼ਿਨਰ ਦਲਵਿੰਦਰਜੀਤ ਸਿੰਘ ਨਸ਼ਿਆਂ ਖ਼ਿਲਾਫ਼ ਹੋਈ ਮੀਟਿੰਗ ਦੌਰਾਨ ਸਵੈ ਰੁਜਗਾਰ ਦੇਣ ਬਾਰੇ ਸੰਬੋਧਨ ਕਰਦੇ ਹੋਏ। ਤਸਵੀਰ : ਜਗੀਰ ਸਿੰਘ ਸਫਰੀ
03-11-2026
ਸਠਿਆਲਾ, 2 ਨਵੰਬਰ (ਜਗੀਰ ਸਿੰਘ ਸਫਰੀ)-ਗੁਰੂ ਤੇਗ ਬਹਾਦਰ ਨਗਰ ਸਠਿਆਲਾ ਵਿਖੇ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਦੀ ਗ੍ਰਿਫ਼ਤ ਵਿਚ ਆਏ ਨੌਜਵਾਨਾਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਹੁਨਰਮੰਦ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਤਿਆਰ ਹੈ। ਇਨ੍ਹਾਂ ਉਕਤ ਸਤਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਪ੍ਰੈਸ ਰਾਹੀਂ ਸਠਿਆਲਾ ਵਿਖੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇਣ ਬਾਰੇ ਕਿਹਾ ਕਿ ਨਸ਼ਾ ਛੱਡਣ ਦੇ ਇੱਛੁਕ ਨੌਜਵਾਨਾਂ ਨੂੰ ਇਲਾਜ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਰਕਾਰ ਦੀ ਤਰਜੀਹ ਹੈ ।ਉਨ੍ਹਾਂ ਨੇ ਦੱਸਿਆ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੌਰਾਨ ਮੁਫ਼ਤ ਇਲਾਜ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਸਾ: ਸਰਪੰਚ ਸੁੱਚਾ ਸਿਘ, ਜਸਬੀਰ ਸਿੰਘ ਸੋਢੀ, ਜਰਨੈਲ ਸਿੰਘ ਡਾਂਗਾ, ਪ੍ਰਧਾਨ ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਬਲਦੇਵ ਸਿੰਘ ਫੌਜੀ, ਸੁਖਦੇਵ ਸਿੰਘ ਬੱਲ, ਆਦਿ ਹਾਜ਼ਰ ਸਨ।