03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਸਕੂਲ ਪੱਧਰੀ ਖੇਡ ਮੇਲਾ ਕਰਵਾਇਆ

ਟਾਹਲੀ ਸਾਹਿਬ, 2 ਨਵੰਬਰ (ਵਿਨੋਦ ਭੀਲੋਵਾਲ)-ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਪੱਧਰੀ ਛੋਟੇ ਛੋਟੇ ਬੱਚਿਆਂ ਦਾ ਖੇਡ ਮੇਲਾ ਕਰਵਾਇਆ ਗਿਆ। ਜਿਸ ਖੇਡ ਮੇਲੇ ਵਿਚ ਆਮ ਆਦਮੀ ਪਾਰਟੀ ਹਲਕਾ ਮਜੀਠਾ ਬਲਾਕ ਮਜੀਠਾ 2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿੱਦੋਵਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 03-11-2026
ਟਾਹਲੀ ਸਾਹਿਬ, 2 ਨਵੰਬਰ (ਵਿਨੋਦ ਭੀਲੋਵਾਲ)-ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਪੱਧਰੀ ਛੋਟੇ ਛੋਟੇ ਬੱਚਿਆਂ ਦਾ ਖੇਡ ਮੇਲਾ ਕਰਵਾਇਆ ਗਿਆ। ਜਿਸ ਖੇਡ ਮੇਲੇ ਵਿਚ ਆਮ ਆਦਮੀ ਪਾਰਟੀ ਹਲਕਾ ਮਜੀਠਾ ਬਲਾਕ ਮਜੀਠਾ 2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿੱਦੋਵਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਖੇਡ ਮੇਲੇ ਵਿਚ ਸਕੂਲ ਦੇ ਵਿਦਿਆਰਥੀਆਂ ਵਿਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਦੌੜ, ਲੰਬੀ ਛਾਲ, ਖੋ-ਖੋ, ਕਬੱਡੀ ਆਦਿ ਵਿਚ ਭਾਗ ਲੈ ਕੇ ਮਿਸਾਲ ਪੈਦਾ ਕਰਕੇ ਹੋਰ ਬੱਚਿਆਂ ਨੂੰ ਵੀ ਖੇਡਣ ਵਾਸਤੇ ਉਤਸਾਹਕ ਕੀਤਾ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜੀਵਨ ਵਿੱਚ ਬਹੁਤ ਜ਼ਰੂਰੀ ਹਨ। ਇਸ ਮੌਕੇ ਕਲਸਟਰ ਕੋਆਡੀਨੇਟਰ ਬਲਜੀਤ ਸਿੰਘ, ਮੈਡਮ ਸੰਦੀਪ ਕੌਰ, ਪਰਮਜੀਤ ਕੌਰ, ਨਵਜੋਤ ਕੋਰ, ਸ਼ਰਨਜੀਤ ਕੌਰ, ਪਵਨਪ੍ਰੀਤ ਕੌਰ ਅਤੇ ਮੈਡਮ ਲਵਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਲੇਰ ਘੁਮਾਣ ਵਿਖੇ ਜਲਾਲ ਉਸਮਾ ਨੇ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਅਗਲੀ ਖ਼ਬਰ ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਹੁਨਰ ਸਿਖਾ ਕੇ ਸਵੈ-ਰੁਜ਼ਗਾਰ ਦੇਣ ਲਈ ਸਰਕਾਰ ਤਿਆਰ : ਡੀ. ਸੀ. ਦਲਵਿੰਦਰਜੀਤ ਸਿੰਘ
Ad Position 24