02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੇਂਟ ਮੈਰੀਜ਼ ਕਾਨਵੈਂਟ ਸਕੂਲ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ

ਜਗਦੇਵ ਕਲਾਂ, 2 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸੇਂਟ ਮੈਰੀਜ਼ ਕਾਨਵੈਂਟ ਸਕੂਲ, ਮਾਛੀਨੰਗਲ ਵਲੋਂ ਨਸ਼ਿਆਂ ਦੇ ਵਧ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਬਚਣ, ਸਿਹਤਮੰਦ ਜੀਵਨ ਅਪਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਦਾ ਸੁਨੇਹਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 03-11-2026
ਜਗਦੇਵ ਕਲਾਂ, 2 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸੇਂਟ ਮੈਰੀਜ਼ ਕਾਨਵੈਂਟ ਸਕੂਲ, ਮਾਛੀਨੰਗਲ ਵਲੋਂ ਨਸ਼ਿਆਂ ਦੇ ਵਧ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਬਚਣ, ਸਿਹਤਮੰਦ ਜੀਵਨ ਅਪਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਫਾਦਰ ਅਨੀਸ਼ ਅਤੇ ਪ੍ਰਿੰਸੀਪਲ ਸਿਸਟਰ ਮਿੰਨੀ ਜੌਨ ਨੇ ਕਿਹਾ ਕਿ ਨਸ਼ੇ ਮਨੁੱਖ ਦੀ ਸਰੀਰਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਉਸ ਦੀ ਮਾਨਸਿਕ ਸਥਿਤੀ ਅਤੇ ਸਮਾਜਿਕ ਜੀਵਨ ’ਤੇ ਵੀ ਮਾੜਾ ਅਸਰ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਅਹਿਮ ਸਰਮਾਇਆ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਚੰਗੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇੱਕ ਸੰਸਥਾ ਦੇ ਯਤਨਾਂ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਇਸ ਲਈ ਸਕੂਲਾਂ, ਮਾਪਿਆਂ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਲੋਕਾਂ ਵਿਚ ਜਾਗਰੂਕਤਾ ਪੈਦਾ ਕਰਕੇ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾ ਕੇ ਹੀ ਨਸ਼ਾ ਮੁਕਤ ਸਮਾਜ ਦੀ ਨੀਂਹ ਮਜ਼ਬੂਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਉਤਸ਼ਾਹਿਤ ਕਰਨ ਵੱਲ ਇਕ ਸਾਰਥਕ ਕਦਮ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਸਿਸਟਰ ਰੀਨਾ, ਸਿਸਟਰ ਮਿਲੂਮਾ, ਸਟਾਫ਼ ਸਕੱਤਰ ਵੀਰਪਾਲ ਕੌਰ, ਅਮਨਦੀਪ ਕੌਰ, ਕੋਆਰਡੀਨੇਟਰ ਕਿਰਨਪ੍ਰੀਤ ਕੌਰ, ਪਰਮਿੰਦਰ ਕੌਰ, ਸੁਬੀਤਾ ਹੰਸ, ਗੁਲਜ਼ਾਰ ਖੋਖਰ, ਜਸਵੀਰ ਕੌਰ, ਪਰਮਜੀਤ ਸਿੰਘ, ਨਿਮਰਤ ਕੌਰ, ਜੋਤੀ, ਹਰਦੀਪ ਕੌਰ, ਸਿਮਰਨਜੀਤ ਕੌਰ, ਸਪਨਾ, ਸਿਮਰਜੀਤ ਕੌਰ, ਬਲਜੀਤ ਕੌਰ, ਡਿੰਪਲ ਮੈਰੀ, ਮਮਤਾ, ਰਾਜਬੀਰ ਕੌਰ, ਗੁਰਲੀਨ ਕੌਰ, ਕੁਲਦੀਪ ਸਿੰਘ, ਰਮਨਦੀਪ ਕੌਰ ਅਤੇ ਅਮਰਪ੍ਰੀਤ ਕੌਰ ਤੋਂ ਇਲਾਵਾ ਸਕੂਲ ਦੇ ਸਮੂਹ ਸਹਾਇਕ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਮਣੀਕ ਸਿੰਘ ਸੰਧੂ ਦੇ ਅਕਾਲ ਚਲਾਣਾ ਕੀਤੇ ਜਾਣ ’ਤੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਜੋਧ ਸਿੰਘ ਸਮਰਾ ਅਗਲੀ ਖ਼ਬਰ ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24