04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਾਬਕਾ ਸਰਪੰਚ ਮਲਕੀਤ ਸਿੰਘ ਸਰਜਾ ਵਿਰੁੱਧ ਵਿਜੀਲੈਂਸ ਜਾਂਚ ’ਤੇ ਹਾਈ ਕੋਰਟ ਵਲੋਂ ਅਗਲੇ ਹੁਕਮਾਂ ਤੱਕ ਰੋਕ

ਟਾਂਗਰਾ, 3 ਨਵੰਬਰ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵਲੋਂ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ ਅਤੇ ਭੇਦ ਦੀ ਨੀਤੀ ਅਪਣਾਉਣ ਸੰਬੰਧੀ ਦਿੱਤੇ ਗਏ ਬਿਆਨ ਦੇ ਹਵਾਲੇ ਨਾਲ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸਰਜਾ ਦੀ ਪੰਚਾਇਤ ਨਾਲ ਜੁੜਿਆ ਮਾਮਲਾ ਮੁੜ ਚਰਚਾ ਵਿਚ ਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਮਲਕੀਤ ਸਿੰਘ ਸਰਜਾ ਨੇ ਹਲਕੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.

Ad Position 21
No active advertisement
ਸਾਬਕਾ ਸਰਪੰਚ ਮਲਕੀਤ ਸਿੰਘ ਸਰਜਾ ਦੀ ਤਸਵੀਰ। 04-11-2026
ਟਾਂਗਰਾ, 3 ਨਵੰਬਰ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵਲੋਂ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ ਅਤੇ ਭੇਦ ਦੀ ਨੀਤੀ ਅਪਣਾਉਣ ਸੰਬੰਧੀ ਦਿੱਤੇ ਗਏ ਬਿਆਨ ਦੇ ਹਵਾਲੇ ਨਾਲ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸਰਜਾ ਦੀ ਪੰਚਾਇਤ ਨਾਲ ਜੁੜਿਆ ਮਾਮਲਾ ਮੁੜ ਚਰਚਾ ਵਿਚ ਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਮਲਕੀਤ ਸਿੰਘ ਸਰਜਾ ਨੇ ਹਲਕੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ’ਤੇ ਸਿਆਸੀ ਰੰਜਿਸ਼ ਤਹਿਤ ਸਰਕਾਰੀ ਤੰਤਰ ਦੀ ਕਥਿਤ ਦੁਰਵਰਤੋਂ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਿਰੁੱਧ ਵਿਜੀਲੈਂਸ ਵਿਭਾਗ ਰਾਹੀਂ ਕਰਵਾਈ ਜਾ ਰਹੀ ਜਾਂਚ ’ਤੇ ਮਾਣਯੋਗ ਹਾਈ ਕੋਰਟ ਵਲੋਂ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ। ਇਸ ਸੰਬੰਧੀ ਮਲਕੀਤ ਸਿੰਘ ਸਰਜਾ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਪਿੰਡ ਵਾਸੀਆਂ ਵਲੋਂ ਜਮਹੂਰੀ ਢੰਗ ਨਾਲ ਚੁਣੇ ਗਏ ਪੰਚਾਂ ਨੂੰ ਸਰਕਾਰੀ ਨਿਯਮਾਂ ਦੀ ਕਥਿਤ ਦੁਰਵਰਤੋਂ ਕਰਕੇ ਤਿੰਨ ਵਾਰ ਮੁਅੱਤਲ ਕਰਵਾਇਆ ਗਿਆ ਸੀ। ਇਸ ਵਿਰੁੱਧ ਪੰਚਾਂ ਵਲੋਂ ਮਾਣਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ, ਜਿਸ ਉਪਰੰਤ ਅਦਾਲਤੀ ਦਖ਼ਲ ਨਾਲ ਪੰਚਾਂ ਦੀ ਮੁੜ ਬਹਾਲੀ ਹੋਈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਦੇ ਬਾਵਜੂਦ ਪੰਚਾਇਤੀ ਨੁਮਾਇੰਦਿਆਂ ਨੂੰ ਖੱਜਲ-ਖੁਆਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮੇਰੇ ਤਾਂ ਸਰਪੰੰਚ ਲਈ ਪੇਪਰ ਰੱਦ ਕਰਵਾ ਦਿੱਤੇ ਗਏ ਸਨ ਕਿਉਂਕਿ ਵਿਧਾਨ ਸਭਾ ਚੋਣਾਂ ਵਿਚ ਹਰਭਜਨ ਸਿੰਘ ਈ. ਟੀ. ਓ. ਨੂੰ ਮੇਰੇ ਪਿੰਡ ਵਿਚੋਂ ਸਿਰਫ 33 ਵੋਟਾਂ ਹੀ ਮਿਲੀਆਂ ਸਨ ਇਸ ਲਈ ਮੇਰੇ ਨਾਲ ਇਹ ਖਾਰ ਖਾਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਬਕਾ ਸਰਪੰਚ ਹੋਣ ਦੇ ਨਾਤੇ ਉਨ੍ਹਾਂ ਵਿਰੁੱਧ ਵੀ ਵਿਜੀਲੈਂਸ ਵਿਭਾਗ ਰਾਹੀਂ ਸਿਆਸੀ ਦਬਾਅ ਹੇਠ ਜਾਂਚ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਸਨ। ਇਸ ਸੰਬੰਧੀ ਉਨ੍ਹਾਂ ਮਾਣਯੋਗ ਹਾਈ ਕੋਰਟ ਦਾ ਰੁਖ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਰਾਹਤ ਮਿਲੀ ਅਤੇ ਵਿਜੀਲੈਂਸ ਜਾਂਚ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਜੇਕਰ ਕਿਸੇ ਤਰ੍ਹਾਂ ਦਾ ਦਬਾਅ ਬਣਾਇਆ ਜਾਂਦਾ ਹੈ ਤਾਂ ਇਹ ਨਿਆਂ ਪ੍ਰਕਿਰਿਆ ਨਾਲ ਜੁੜਿਆ ਗੰਭੀਰ ਮਾਮਲਾ ਹੈ। ਮਲਕੀਤ ਸਿੰਘ ਸਰਜਾ ਨੇ ਕਿਹਾ ਕਿ ਇਸ ਮਾਮਲੇ ਵਿਚ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਵੀ ਉਨ੍ਹਾਂ ਦੇ ਹੱਕ ਵਿਚ ਆਵਾਜ਼ ਉਠਾਈ ਗਈ ਸੀ। ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਸਹਿਯੋਗ ਨਾਲ ਵੀ ਕਾਨੂੰਨੀ ਪੱਧਰ ’ਤੇ ਇਨਸਾਫ਼ ਪ੍ਰਾਪਤੀ ਲਈ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿੰਡ ਸਰਜਾ ਦੀ ਪੰਚਾਇਤ ਨੂੰ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਸਨਮਾਨਿਤ ਕੀਤਾ ਗਿਆ ਸੀ, ਪਰ ਅੱਜ ਉਸੇ ਪੰਚਾਇਤ ਦੇ ਨੁਮਾਇੰਦਿਆਂ ਨੂੰ ਜਾਂਚ ਦੇ ਨਾਂ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਕ ਡੋਗਰਾਂ ਵਿਖੇ ਕਰਵਾਏ ਸਮਾਗਮ ਵਿਚ ਜੋਧ ਸਿੰਘ ਸਮਰਾ ਨ... ਅਗਲੀ ਖ਼ਬਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਦਿੱਤਾ ਨੈਤਿਕ ਸਿੱਖਿਆ ਦਾ ਇਮਤਿਹਾਨ
Ad Position 24