ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਜੰਗ ਵਿਚ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ : ਐੱਸ.ਐੱਸ.ਪੀ. ਚਾਹਲ
ਅਜਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਵਿੱਚੋਂ ਨਸ਼ਿਆਂ, ਗੈਂਗਸਟਰਵਾਦ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਖਾਤਮੇ ਦੇ ਨਾਲ-ਨਾਲ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਗਲੋਬਲ ਐਕਸ਼ਨ ਕਮੇਟੀ ਦੇ ਸਹਿਯੋਗ ਨਾਲ ਅਜਨਾਲਾ ਵਿਖੇ ਪੁਲਿਸ-ਪਬਲਿਕ ਮੀਟਿੰਗ ਕਰਵਾਈ ਗਈ। ਇਸ ਮੌਕੇ ਐੱਸ.
ਪ
ਪੁਲਿਸ ਪਬਲਿਕ ਮੀਟਿੰਗ ਦੌਰਾਨ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ, ਡੀ.ਐੱਸ.ਪੀ. ਧਰਮਿੰਦਰ ਕਲਿਆਣ ਅਤੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੂੰ ਸਨਮਾਨਿਤ ਕਰਨ ਸਮੇਂ ਵਲੈਤ ਮਸੀਹ ਬੰਟੀ, ਚੇਅਰਮੈਨ ਅਜੀਤ ਸ਼ਾਹ ਵੰਝਾਂਵਾਲਾ ਤੇ ਹੋਰ ਆਗੂ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
04-11-2026
ਅਜਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਵਿੱਚੋਂ ਨਸ਼ਿਆਂ, ਗੈਂਗਸਟਰਵਾਦ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਖਾਤਮੇ ਦੇ ਨਾਲ-ਨਾਲ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਗਲੋਬਲ ਐਕਸ਼ਨ ਕਮੇਟੀ ਦੇ ਸਹਿਯੋਗ ਨਾਲ ਅਜਨਾਲਾ ਵਿਖੇ ਪੁਲਿਸ-ਪਬਲਿਕ ਮੀਟਿੰਗ ਕਰਵਾਈ ਗਈ। ਇਸ ਮੌਕੇ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਪੁਲਿਸ ਪ੍ਰਤੀ ਵਿਸ਼ਵਾਸ ਵਧਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਅਪਰਾਧ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸਾਂਝੇ ਯਤਨ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ, ਸਮਾਜਿਕ ਆਗੂਆਂ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਲੜਾਈ ਨੂੰ ਸਫ਼ਲ ਬਣਾਉਣ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਪੁਲਿਸ ਦਾ ਮੁੱਖ ਉਦੇਸ਼ ਸਿਰਫ਼ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨਾ ਹੀ ਨਹੀਂ, ਸਗੋਂ ਅਪਰਾਧਾਂ ਨੂੰ ਪਹਿਲਾਂ ਹੀ ਰੋਕਣਾ ਅਤੇ ਅਜਿਹਾ ਮਾਹੌਲ ਸਿਰਜਣਾ ਹੈ, ਜਿਸ ਵਿਚ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ। ਐੱਸ.ਐੱਸ.ਪੀ. ਸ. ਚਾਹਲ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਿਛਲੇ ਪੰਜ ਮਹੀਨਿਆਂ ਦੌਰਾਨ ਵੱਖ-ਵੱਖ ਅਪਰਾਧਿਕ ਮਾਮਲਿਆਂ ਨੂੰ ਸੁਲਝਾਉਣ ਲਈ ਲਗਾਤਾਰ ਯਤਨ ਕੀਤੇ ਗਏ ਹਨ। ਇਸ ਮੌਕੇ ਡੀ.ਐੱਸ.ਪੀ. ਅਜਨਾਲਾ ਧਰਮਿੰਦਰ ਕਲਿਆਣ, ਐੱਸ.ਐੱਚ.ਓ. ਅਜਨਾਲਾ ਸਬ-ਇੰਸਪੈਕਟਰ ਨਰਿੰਦਰ ਸਿੰਘ, ਗਲੋਬਨ ਐਕਸ਼ਨ ਕਮੇਟੀ ਦੇ ਆਗੂ ਵਲੈਤ ਮਸੀਹ ਬੰਟੀ ਅਜਨਾਲਾ, ਮਸੀਹ ਭਲਾਈ ਬੋਰਡ ਹਲਕਾ ਅਜਨਾਲਾ ਦੇ ਚੇਅਰਮੈਨ ਅਜੀਤ ਸ਼ਾਹ ਵੰਝਾਂਵਾਲਾ ਅਤੇ ਗੁਰਨਾਮ ਸਿੰਘ ਤੇ ਹੋਰ ਆਗੂ ਹਾਜ਼ਰ ਸਨ।