05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜੇਲ੍ਹ ’ਚ ਨਜ਼ਰਬੰਦ ਭਾਈ ਸੰਨੀ ਦੀ ਸਿਹਤਯਾਬੀ ਤੇ ਚੜ੍ਹਦੀ ਕਲਾ ਲਈ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ

ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)-ਚਾਰ ਸਾਲ ਪਹਿਲਾਂ ਅੰਮ੍ਰਿਤਸਰ ’ਚ ਵਾਪਰੇ ਸੁਧੀਰ ਸੂਰੀ ਹੱਤਿਆ ਕਾਂਡ ਕੇਸ ’ਚ ਅੱਜ ਕੱਲ ਪਟਿਆਲਾ ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ ਦੀ ਨਜ਼ਰਬੰਦੀ ਦੇ ਚਾਰ ਸਾਲ ਪੂਰੇ ਹੋਣ ’ਤੇ ਉਨ੍ਹਾਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਪਰਿਵਾਰ ਅਤੇ ਪੰਥਕ ਜਥੇਬੰਦੀਆਂ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਪਰਮਜੀਤ ਸਿੰਘ ਪੰਜ ਪਿਆਰਾ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੀਤੀ ਗਈ ਅਰਦਾਸ ਦੌਰਾਨ ਭਾਈ ਸੰਨੀ ਦੀ ਪਤਨੀ ਬੀਬੀ ਗੁਰਪ੍ਰੀਤ ਕੌਰ, ਭਰਾ ਭਾਈ ਹਰਦੀਪ ਸਿੰਘ ਤੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ ਸਮੇਤ ਹੋਰ ਪਰਿਵਾਰਕ ਮੈਂਬਰ ਤੇ ਸੰਗਤਾਂ ਸ਼ਾਮਿਲ ਸਨ।

Ad Position 21
No active advertisement
ਅਜੀਤ ਡੈਸਕ 05-11-2026
ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)-ਚਾਰ ਸਾਲ ਪਹਿਲਾਂ ਅੰਮ੍ਰਿਤਸਰ ’ਚ ਵਾਪਰੇ ਸੁਧੀਰ ਸੂਰੀ ਹੱਤਿਆ ਕਾਂਡ ਕੇਸ ’ਚ ਅੱਜ ਕੱਲ ਪਟਿਆਲਾ ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ ਦੀ ਨਜ਼ਰਬੰਦੀ ਦੇ ਚਾਰ ਸਾਲ ਪੂਰੇ ਹੋਣ ’ਤੇ ਉਨ੍ਹਾਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਪਰਿਵਾਰ ਅਤੇ ਪੰਥਕ ਜਥੇਬੰਦੀਆਂ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਪਰਮਜੀਤ ਸਿੰਘ ਪੰਜ ਪਿਆਰਾ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੀਤੀ ਗਈ ਅਰਦਾਸ ਦੌਰਾਨ ਭਾਈ ਸੰਨੀ ਦੀ ਪਤਨੀ ਬੀਬੀ ਗੁਰਪ੍ਰੀਤ ਕੌਰ, ਭਰਾ ਭਾਈ ਹਰਦੀਪ ਸਿੰਘ ਤੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ ਸਮੇਤ ਹੋਰ ਪਰਿਵਾਰਕ ਮੈਂਬਰ ਤੇ ਸੰਗਤਾਂ ਸ਼ਾਮਿਲ ਸਨ। ਬਾਅਦ ਵਿਚ ਬੀਬੀ ਗੁਰਪ੍ਰੀਤ ਕੌਰ ਅਤੇ ਹਰਦੀਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਸੰਦੀਪ ਸਿੰਘ ਸੰਨੀ ਵਲੋਂ ਕੌਮ ਦੀ ਖਾਤਰ ਨਿਭਾਈ ਸੇਵਾ ਨੂੰ ਪਰਿਵਾਰ ਗੁਰੂ ਸਾਹਿਬ ਦੀ ਬਖਸ਼ਿਸ਼ ਅਤੇ ਸਨਮਾਨ ਮੰਨਦਾ ਹੈ। ਉਨ੍ਨਾਂ ਭਾਈ ਸੰਨੀ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਹੁਣ ਤੱਕ ਉਨ੍ਹਾਂ ਨੂੰ ਕੋਈ ਢੁਕਵੀਂ ਡਾਕਟਰੀ ਜਾਂਚ ਜਾਂ ਇਲਾਜ ਮੁਹੱਈਆ ਨਹੀਂ ਕਰਵਾਇਆ ਗਿਆ। ਭਾਈ ਮੁੱਛਲ ਨੇ ਵੀ ਭਾਈ ਸੰਦੀਪ ਸਿੰਘ ਸੰਨੀ ਦੀ ਰਿਹਾਈ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਾਈ ਸੰਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਜਪੁਜੀ ਸਾਹਿਬ ਦਾ ਪਾਠ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਨ। ਇਸ ਮੌਕੇ ਨਿਹੰਗ ਸਿੰਘ ਅਜੈਦੀਪ ਸਿੰਘ ਸਮੇਤ ਹੋਰ ਪੰਥਕ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼:- ਜਗੀਰ ਸਿੰਘ ਗਿੱਲ ਵਡਾਲੀ ਅਗਲੀ ਖ਼ਬਰ ਅਸਥਾਈ ਤੌਰ ’ਤੇ ਲਗਾਈਆਂ ਦੁਕਾਨਾਂ ਵਾਲਿਆਂ ਨੂੰ ਨਿਗਮ ਦੇ ਅਸਟੇਟ ਵਿਭਾਗ ਵਲੋਂ ਆਵਾਜਾਈ ਸੁਚਾਰੂ ਰੱਖਣ ਲਈ ਕੀਤਾ ਜਾਗਰੂਕ...
Ad Position 24